ਲਖੀਮਪੁਰ ਖੀਰੀ ਹਿੰਸਾ: ਕਿਸਾਨਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਤੋਂ ਬਾਅਦ ਕਿਸਾਨਾਂ ਨੂੰ ਮਿਲਣ ਜਾ ਰਹੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

Priyanka Gandhi Vadra detained on way to Lakhimpur Kheri

ਲਖਨਊ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਤੋਂ ਬਾਅਦ ਕਿਸਾਨਾਂ ਨੂੰ ਮਿਲਣ ਜਾ ਰਹੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਸੋਮਵਾਰ ਸਵੇਰੇ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਪੁਲਿਸ ਨੇ ਉਹਨਾਂ ਨੂੰ ਹਰਗਾਓਂ ਨੇੜੇ ਹਿਰਾਸਤ ਵਿਚ ਲਿਆ। ਦੱਸ ਦਈਏ ਕਿ ਪ੍ਰਿਯੰਕਾ ਗਾਂਧੀ ਰਾਤ 1 ਵਜੇ ਲਖੀਮਪੁਰ ਖੀਰੀ ਲਈ ਰਵਾਨਾ ਹੋਈ ਸੀ।

Priyanka Gandhi Vadra detained on way to Lakhimpur Kheri

ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ: ਕੇਂਦਰੀ ਮੰਤਰੀ ਦੇ ਬੇਟੇ ਅਤੇ 14 ਹੋਰ ਲੋਕਾਂ ਖਿਲਾਫ਼ FIR ਦਰਜ

ਯੂਪੀ ਕਾਂਗਰਸ ਨੇ ਟਵੀਟ ਜ਼ਰੀਏ ਦੱਸਿਆ ਕਿ ਪ੍ਰਿਯੰਕਾ ਗਾਂਧੀ ਨੂੰ ਹਰਗਾਓਂ ਤੋਂ ਹਿਰਾਸਤ ਵਿਚ ਲੈ ਕੇ ਸੀਤਾਪੁਰ ਪੁਲਿਸ ਲਾਈਨ ਲਿਜਾਇਆ ਜਾ ਰਿਹਾ ਹੈ। ਯੂਪੀ ਕਾਂਗਰਸ ਨੇ ਆਰੋਪ ਲਗਾਇਆ ਕਿ ਪੁਲਿਸ ਕਰਮਚਾਰੀਆਂ ਨੇ ਪ੍ਰਿਯੰਕਾ ਗਾਂਧੀ ਨਾਲ ਜ਼ੋਰ ਜ਼ਬਰਦਸਤੀ ਵੀ ਕੀਤੀ।

Priyanka Gandhi Vadra detained on way to Lakhimpur Kheri

ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ: ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, ਅੱਜ DC ਦਫ਼ਤਰਾਂ ਅੱਗੇ ਦਿਤੇ ਜਾਣਗੇ ਧਰਨੇ

ਨਿਊਜ਼ ਏਜੰਸੀ ਅਨੁਸਾਰ ਪ੍ਰਿਯੰਕਾ ਗਾਂਧੀ ਸਵੇਰੇ 6 ਵਜੇ ਦੇ ਕਰੀਬ ਲਖੀਮਪੁਰ ਖੀਰੀ ਦੀ ਸੀਮਾ ’ਤੇ ਪਹੁੰਚੀ ਸੀ। ਦੱਸ ਦਈਏ ਕਿ ਲਖੀਮਪੁਰ ਖੀਰੀ ’ਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਐਤਵਾਰ ਨੂੰ ਹੋਏ ਬਵਾਲ ’ਚ 8 ਲੋਕਾਂ ਦੀ ਮੌਤ ਹੋ ਗਈ।