UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖੀਮਪੁਰ ਨਾ ਆਉਣ ਦਿੱਤਾ ਜਾਵੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

UP Govt banned entry of Sukhjinder Singh Randhawa and Chhattisgarh CM

ਲਖਨਊ: ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਦੇਸ਼ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਲਖੀਮਪੁਰ ਖੀਰੀ ਦਾ ਦੌਰਾ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ।

Sukhjinder Randhawa

ਹੋਰ ਪੜ੍ਹੋ: ਲਖੀਮਪੁਰ ਖੀਰੀ ਹਿੰਸਾ: ਕਿਸਾਨਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਲਖਨਊ ਹਵਾਈ ਅੱਡੇ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਤਹਿਤ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ 'ਤੇ ਉਤਰਨ ਦੀ ਆਗਿਆ ਨਾ ਦੇਣ ਲਈ ਕਿਹਾ ਗਿਆ ਹੈ।


Photo

ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ: ਕੇਂਦਰੀ ਮੰਤਰੀ ਦੇ ਬੇਟੇ ਅਤੇ 14 ਹੋਰ ਲੋਕਾਂ ਖਿਲਾਫ਼ FIR ਦਰਜ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਥਾਨਕ ਪੁਲਿਸ ਨੇ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿਚ ਲਿਆ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਲਖੀਮਪੁਰ ਖੀਰੀ ’ਚ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਐਤਵਾਰ ਨੂੰ ਹੋਏ ਬਵਾਲ ’ਚ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਦੀ ਦੇਸ਼ ਭਰ ਵਿਚ ਨਿਖੇਧੀ ਕੀਤੀ ਜਾ ਰਹੀ ਹੈ।