ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤਸਕਰ ਨੂੰ ਗ੍ਰਿਫਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜਿਆ

photo

 

ਮੁੰਬਈ: ਮੁੰਬਈ ਏਅਰਪੋਰਟ 'ਤੇ ਵੱਡੀ ਕਾਰਵਾਈ ਕਰਦੇ ਹੋਏ ਕਸਟਮ ਵਿਭਾਗ ਦੀ ਟੀਮ ਨੇ ਸੋਮਵਾਰ ਨੂੰ 9.8 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਹੈ। ਕਸਟਮ ਵਿਭਾਗ ਦੀ ਟੀਮ ਨੇ ਇਥੋਪੀਅਨ ਏਅਰਲਾਈਨਜ਼ ਦੀ ਫਲਾਈਟ ਨੰਬਰ ET-610 'ਤੇ ਮੁੰਬਈ ਹਵਾਈ ਅੱਡੇ 'ਤੇ ਪਹੁੰਚੇ ਇਕ ਯਾਤਰੀ ਤੋਂ 9.8 ਕਰੋੜ ਰੁਪਏ ਦੀ 980 ਗ੍ਰਾਮ ਕੋਕੀਨ ਜ਼ਬਤ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਸਕਰ ਨੂੰ ਗ੍ਰਿਫਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ 29 ਸਤੰਬਰ ਨੂੰ ਮੁੰਬਈ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਟੀਮ ਨੇ ਇਕ ਯਾਤਰੀ ਨੂੰ 490 ਗ੍ਰਾਮ ਕੋਕੀਨ ਲੈ ਕੇ ਜਾਂਦੇ ਹੋਏ ਫੜਿਆ ਸੀ। ਜ਼ਬਤ ਕੀਤੀ ਗਈ ਕੋਕੀਨ ਦੀ ਕੀਮਤ 4.9 ਕਰੋੜ ਰੁਪਏ ਸੀ। ਦੱਸਿਆ ਗਿਆ ਕਿ ਮਹਿਲਾ ਯਾਤਰੀ ਨੇ ਕੋਕੀਨ ਨੂੰ ਆਪਣੇ ਸੈਂਡਲ 'ਚ ਬਣੇ ਖਾਸ ਸੁਰਾਖ 'ਚ ਛੁਪਾ ਲਿਆ ਸੀ। ਯਾਤਰੀ ਨੂੰ ਗ੍ਰਿਫਤਾਰ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।