ਦਿੱਲੀ ਦੇ ਸਰਕਾਰੀ ਸਕੂਲਾਂ 'ਚ ਮਨਾਇਆ ਜਾਵੇਗਾ ਵਿਦਿਆਰਥੀਆਂ ਦਾ ਜਨਮ ਦਿਨ, ਹਰ ਰੋਜ਼ ਕੱਟਿਆ ਜਾਵੇਗਾ ਕੇਕ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜਿਨ੍ਹਾਂ ਵਿਦਿਆਰਥੀਆਂ ਦਾ ਜਨਮ ਦਿਨ ਐਤਵਾਰ ਜਾਂ ਛੁੱਟੀ ਵਾਲੇ ਦਿਨ ਆਉਂਦਾ ਹੈ, ਉਨ੍ਹਾਂ ਦਾ ਜਨਮ ਦਿਨ ਸੋਮਵਾਰ ਜਾਂ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਮਨਾਇਆ ਜਾਵੇਗਾ।

photo

 

 ਨਵੀਂ ਦਿੱਲੀ : ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਲਈ ਦਿੱਲੀ ਸਰਕਾਰ ਨੇ ਇੱਕ ਵਾਰ ਫਿਰ ਜ਼ਰੂਰੀ ਫੈਸਲਾ ਲਿਆ ਹੈ। ਦਿੱਲੀ ਦੇ ਸਰਕਾਰੀ ਸਕੂਲਾਂ 'ਚ ਹੁਣ ਵਿਦਿਆਰਥੀਆਂ ਦੇ ਜਨਮਦਿਨ ਹੈਪੀਨੈੱਸ ਕਰਿਕਮ ਦੇ ਤਹਿਤ ਮਨਾਏ ਜਾਣਗੇ। ਸਿੱਖਿਆ ਡਾਇਰੈਕਟੋਰੇਟ (DoE) ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਜਨਮ ਦਿਨ ਮਨਾਉਣ ਨਾਲ ਸਬੰਧਤ ਇੱਕ ਸਰਕੂਲਰ ਜਾਰੀ ਕੀਤਾ ਹੈ। ਸਰਕੂਲਰ ਵਿੱਚ ਲਿਖਿਆ ਹੈ, "ਸਕੂਲਾਂ ਵਿੱਚ ਸ਼ੁਕਰਗੁਜ਼ਾਰੀ, ਪ੍ਰੇਰਨਾ ਅਤੇ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਲਈ, ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਜਨਮਦਿਨ ਮਨਾਉਣ ਦੇ ਇੱਕ ਨਵੇਂ ਪੈਟਰਨ ਦੀ ਪਾਲਣਾ ਕੀਤੀ ਜਾ ਸਕਦੀ ਹੈ।"

ਯੂਨੈਸਕੋ ਦੇ ਬੁਨਿਆਦੀ ਸਿਧਾਂਤਾਂ 'ਤੇ ਆਧਾਰਿਤ ਹੈਪੀਨੇਸ ਪਾਠਕ੍ਰਮ, ਅਧਿਆਪਕਾਂ ਨੂੰ ਸਿੱਖਿਆ ਦੇ ਬੁਨਿਆਦੀ ਪਹਿਲੂਆਂ ਲਈ ਮਾਰਗਦਰਸ਼ਨ ਕਰਦਾ ਹੈ ਅਤੇ ਸਿੱਖਣ ਦੀ ਪ੍ਰਕਿਰਿਆ ਨੂੰ ਮੁੜ ਆਕਾਰ ਦਿੰਦਾ ਹੈ। ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਸਰਕੂਲਰ ਅਨੁਸਾਰ ਹੈਪੀਨੈੱਸ ਪਾਠਕ੍ਰਮ ਤਹਿਤ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜਨਮ ਦਿਨ ਮਨਾਉਣ ਲਈ ਨਵੇਂ ਢੰਗ ਤਰੀਕੇ ਅਪਣਾਏ ਜਾਣਗੇ। ਪਹਿਲੀ ਜਮਾਤ ਜਾਂ ਇਸ ਤੋਂ ਛੋਟੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਜਨਮ ਦਿਨ ਮਨਾਇਆ ਜਾਵੇਗਾ।

ਜਿਨ੍ਹਾਂ ਵਿਦਿਆਰਥੀਆਂ ਦਾ ਜਨਮ ਦਿਨ ਐਤਵਾਰ ਜਾਂ ਛੁੱਟੀ ਵਾਲੇ ਦਿਨ ਆਉਂਦਾ ਹੈ, ਉਨ੍ਹਾਂ ਦਾ ਜਨਮ ਦਿਨ ਸੋਮਵਾਰ ਜਾਂ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਮਨਾਇਆ ਜਾਵੇਗਾ। ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਜਾਰੀ ਸਰਕੂਲਰ ਮੁਤਾਬਕ ਦਿੱਲੀ ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਬੱਚਿਆਂ ਦੇ ਮਨ ਵਿੱਚ ਸ਼ੁਕਰਗੁਜ਼ਾਰੀ ਪੈਦਾ ਹੋਵੇਗੀ ਅਤੇ ਉਹ ਅੱਗੇ ਤੋਂ ਕੁਝ ਕਰਨ ਲਈ ਪ੍ਰੇਰਿਤ ਹੋਣਗੇ।

ਇਸ ਤੋਂ ਇਲਾਵਾ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਉਸਾਰੂ ਸੋਚ ਵਿੱਚ ਵਾਧਾ ਹੋਵੇਗਾ। ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਸਰਕੂਲਰ ਅਨੁਸਾਰ ਛੁੱਟੀ ਦੌਰਾਨ ਜਿਨ੍ਹਾਂ ਵਿਦਿਆਰਥੀਆਂ ਦਾ ਜਨਮ ਦਿਨ ਹੋਵੇਗਾ, ਉਨ੍ਹਾਂ ਦਾ ਜਨਮ ਦਿਨ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਸਮੂਹਿਕ ਤੌਰ 'ਤੇ ਮਨਾਇਆ ਜਾਵੇਗਾ।