ਉਤਰ ਪ੍ਰਦੇਸ਼ 'ਚ ਖੜ੍ਹੇ ਟਰੱਕ ਨਾਲ ਟਕਰਾਈ ਕਾਰ ,ਅੱਠ ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮ੍ਰਿਤਕਾਂ 'ਚ ਦੋ ਸਕੇ ਭਰਾ ਸ਼ਾਮਲ

photo

 

ਵਾਰਾਣਸੀ- ਉੱਤਰ ਪ੍ਰਦੇਸ਼ ਦੇ ਵਾਰਾਣਸੀ 'ਚ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਫੂਲਪੁਰ ਥਾਣਾ ਖੇਤਰ ਦੇ ਕਰਖਿਆਂਵ ਨੇੜੇ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਸਾਈਡ 'ਤੇ ਖੜ੍ਹੇ ਟਰੱਕ ਨਾਲ ਜਾ ਟਕਰਾ ਗਈ। ਇਸ ਹਾਦਸੇ ਵਿਚ 8  ਲੋਕਾਂ ਦੀ ਮੌਤ ਹੋ ਗਈ, ਜਦਕਿ 3 ਸਾਲਾ ਮਾਸੂਮ ਬੱਚਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮਾਸੂਮ ਬੱਚੇ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਵਿਚ ਮਰਨ ਵਾਲਿਆਂ ਵਿਚ ਦੋ ਸਕੇ ਭਰਾ ਵੀ ਸ਼ਾਮਲ ਸਨ। 

ਇਹ ਵੀ ਪੜ੍ਹੋ: CM ਮਾਨ ਵਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ 

ਹਾਦਸੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿਤਾ ਗਿਆ ਹੈ। ਇਕ ਤਿੰਨ ਸਾਲ ਦੇ ਬੱਚੇ ਨੂੰ ਛੱਡ ਕੇ ਕਾਰ ਵਿਚ ਸਵਾਰ ਸਾਰੇ ਅੱਠ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਪੀੜਤ ਪੀਲੀਭੀਤ ਦੇ ਰਹਿਣ ਵਾਲੇ ਸਨ। ਬੁੱਧਵਾਰ ਸਵੇਰੇ ਕਾਸ਼ੀ ਦਰਸ਼ਨ ਤੋਂ ਬਾਅਦ ਸਾਰੇ ਬਨਾਰਸ ਤੋਂ ਜੌਨਪੁਰ ਜਾ ਰਹੇ ਸਨ, ਜਦੋਂ ਫੂਲਪੁਰ ਥਾਣੇ ਦੇ ਕਰਖਿਆਵ ਨੇੜੇ ਇਹ ਹਾਦਸਾ ਹੋਇਆ। ਫਿਲਹਾਲ ਪੁਲਿਸ ਹਾਦਸੇ ਦੀ ਜਾਂਚ 'ਚ ਜੁਟੀ ਹੈ।

ਇਹ ਵੀ ਪੜ੍ਹੋ: ਸ਼ਿਮਲਾ 'ਚ ਪੰਜਾਬ ਦੀ ਲੜਕੀ ਨਾਲ ਬਲਾਤਕਾਰ, ਪੁਲਿਸ ਮੁਲਜ਼ਮਾਂ ਦੀ ਕਰ ਰਹੀ ਭਾਲ 

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੜਕ ਹਾਦਸੇ 'ਚ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਆਤਮਾ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਣ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕਰਵਾਉਣ ਦੇ ਨਿਰਦੇਸ਼ ਦਿਤੇ ਹਨ।