Delhi News: ਅਰਵਿੰਦ ਕੇਜਰੀਵਾਲ ਨੇ ਛੱਡੀ ਸਰਕਾਰੀ ਰਿਹਾਇਸ਼, ਨਵੇਂ ਘਰ ’ਚ ਹੋਏ ਸ਼ਿਫਟ
Delhi News: 17 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ
Delhi News: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫਲੈਗ ਸਟਾਫ ਰੋਡ 'ਤੇ ਸਥਿਤ ਮੁੱਖ ਮੰਤਰੀ ਨਿਵਾਸ ਨੂੰ ਖਾਲੀ ਕਰ ਦਿੱਤਾ ਹੈ। ਉਹ ਸ਼ੁੱਕਰਵਾਰ ਦੁਪਹਿਰ ਲੁਟੀਅਨ ਦਿੱਲੀ ਦੇ ਫਿਰੋਜ਼ਸ਼ਾਹ ਰੋਡ 'ਤੇ ਬੰਗਲਾ ਨੰਬਰ 5 'ਚ ਸ਼ਿਫਟ ਹੋ ਗਏ। ਇਹ ਬੰਗਲਾ 'ਆਪ' ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਦਿੱਤਾ ਗਿਆ ਹੈ।
ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ, ਮਾਤਾ-ਪਿਤਾ ਅਤੇ ਦੋਹਾਂ ਬੱਚਿਆਂ ਨਾਲ ਸ਼ਿਫਟ ਹੋ ਗਏ ਹਨ। ਅਸ਼ੋਕ ਮਿੱਤਲ ਅਤੇ ਉਨ੍ਹਾਂ ਦੀ ਪਤਨੀ ਨੇ ਸਾਰਿਆਂ ਦਾ ਘਰ ਵਿੱਚ ਸਵਾਗਤ ਕੀਤਾ।
ਕੇਜਰੀਵਾਲ ਨੇ 17 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ਅਤੇ ਸਾਰੀਆਂ ਸਰਕਾਰੀ ਸਹੂਲਤਾਂ ਛੱਡਣ ਦਾ ਐਲਾਨ ਕੀਤਾ ਸੀ।
'ਆਪ' ਨੇ ਦੋਸ਼ ਲਾਇਆ ਸੀ ਕਿ ਨੈਸ਼ਨਲ ਪਾਰਟੀ ਦੇ ਮੁਖੀ ਵਜੋਂ ਕੇਜਰੀਵਾਲ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਸੀ, ਪਰ ਇਸ 'ਤੇ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ।