ਟਰੱਕ ਨੇ ਕਾਰ ਅਤੇ ਬਾਈਕ ਨੂੰ ਕੁਚਲਿਆ, 12 ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 7 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਵੀ ਸਕਦੀ ਹੈ।

Accident

ਸੋਨੀਪਤ , ( ਪੀਟੀਆਈ ) : ਹਰਿਆਣਾ ਦੇ ਸੋਨੀਪਤ ਵਿਖੇ ਗਲਤ ਦਿਸ਼ਾ ਤੋਂ ਆ ਰਹੇ ਇਕ ਟਰੱਕ ਨੇ ਕਾਰ ਅਤੇ ਦੋ ਬਾਈਕ ਨੂੰ ਕੁਚਲ ਦਿਤਾ। ਇਸ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 7 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਵੀ ਸਕਦੀ ਹੈ। ਹਾਦਸੇ ਤੋਂ ਬਾਅਦ ਮੌਕੇ ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਇਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੂੰ ਸੂਚਨਾ ਦਿਤੀ ਗਈ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ। ਹੁਣ ਮੌਕੇ ਤੇ ਪੁਲਿਸ ਅਧਿਕਾਰੀ ਮੌਜੂਦ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਟਰੱਕ ਦੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ ਜਾਂ ਉਸ ਦੀ ਗਿਰਫਤਾਰੀ ਹੋ ਚੁੱਕੀ ਹੈ , ਇਸ ਬਾਰੇ ਅਜੇ ਕੁਝ ਪਤਾ ਨਹੀਂ ਚਲਿਆ ਹੈ।