ਅਮਿਤ ਸ਼ਾਹ ਨੇ ਔਰਤਾਂ ਨੂੰ ਦੱਸਿਆ ਭਵਿੱਖ ਦਾ ‘ਫੈਸ਼ਨ ਟਰੈਂਡ’

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਗੁਜਰਾਤ ਵਿਚ ਭਵਿੱਖ ਦੇ ਫੈਸ਼ਨ ਟਰੈਂਡ ਬਾਰੇ ਗੱਲ ਕੀਤੀ

Amit Shah

ਨਵੀਂ ਦਿੱਲੀ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਗੁਜਰਾਤ ਵਿਚ ਭਵਿੱਖ ਦੇ ਫੈਸ਼ਨ ਟਰੈਂਡ ਬਾਰੇ ਗੱਲ ਕੀਤੀ। ਕੇਂਦਰੀ ਮੰਤਰੀ ਅਮਿਤ ਸ਼ਾਹ ਸੂਬੇ ਦੇ ਗਾਂਧੀਨਗਰ ਵਿਚ ਅੰਗਹੀਣਾਂ ਦੇ ਇਕ ਪ੍ਰੋਗਰਾਮ ਵਿਚ ਹਿੱਸਾ ਲੈਣ ਪਹੁੰਚੇ ਸੀ। ਸਮਾਗਮ ਦੌਰਾਨ ਕੇਂਦਰੀ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਦੇਸ਼ ਦੇ ਲੋਕ ਪਲਾਸਟਿਕ ਦੇ ਬੈਗ ਦੀ ਥਾਂ ਕੱਪੜੇ ਦੇ ਬੈਗ ਲੈ ਕੇ ਚੱਲਣਗੇ।

ਸ਼ਾਹ ਨੇ ਸਮਾਗਮ ਵਿਚ ਮੌਜੂਦ ਲੋਕਾਂ, ਖ਼ਾਸ ਤੌਰ ‘ਤੇ ਜਿਨ੍ਹਾਂ ਵਿਚ ਔਰਤਾਂ ਸ਼ਾਮਲ ਸਨ, ਨੂੰ ਕਿਹਾ ਕਿ ਉਹਨਾਂ ਨੂੰ ਕੱਪੜੇ ਦੇ ਬੈਗ ਲੈ ਕੇ ਚੱਲਣ ਵਿਚ ਸ਼ਰਮ ਮਹਿਸੂਸ ਨਹੀਂ ਕਰਨੀ ਚਾਹੀਦੀ। ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿਚ ਪਲਾਸਟਿਕ ਦੀ ਵਰਤੋਂ ਘੱਟ ਕਰਨ ਨੂੰ ਲੈ ਕੇ ਕੰਮ ਕਰ ਰਹੀ ਹੈ। ਸ਼ਾਹ ਨੇ ਸਿੰਗਲ-ਯੂਜ਼ਲ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਹ ਪ੍ਰੋਗਰਾਮ ਇਲਾਕੇ ਦੇ ਵੱਖ-ਵੱਖ ਅੰਗਹੀਣਾਂ ਨੂੰ ਕਈ ਤਰ੍ਹਾਂ ਦੀਆਂ ਕਿੱਟਾਂ ਅਤੇ ਉਪਕਰਣ ਵੰਡਣ ਲਈ ਆਯੋਜਿਤ ਕੀਤਾ ਗਿਆ ਸੀ।

ਦਿਲਚਸਪ ਗੱਲ ਇਹ ਹੈ ਕਿ ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਇਸ ਸਮਾਰੋਹ ਵਿਚ ਸ਼ਾਮਲ ਹੋਏ ਲੋਕਾਂ ਨੂੰ ਕੱਪੜੇ ਦੇ ਬੈਗ ਵੰਡੇ। ਇਸੇ ਦੌਰਾਨ ਸ਼ਾਹ ਨੇ ਕੱਪੜਿਆਂ ਦੇ ਬੈਗ ਮੀਡੀਆ ਦੇ ਲੋਕਾਂ ਨੂੰ ਵੀ ਦੇਣ ਲਈ ਕਿਹਾ। ਇਹ ਪਹਿਲੀ ਵਾਰ ਨਹੀਂ ਹੈ ਕਿ ਸ਼ਾਹ ਨੇ ਜਨਤਕ ਪਲੇਟਫਾਰਮ ਤੋਂ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਵੀ ਸ਼ਾਹ ਨੇ ਪਲਾਸਟਿਕ ਨੂੰ ਵਾਤਾਵਰਣ ਅਤੇ ਸਿਹਤ ਲਈ ਖਤਰਨਾਕ ਦੱਸਦੇ ਹੋਏ ਲੋਕਾਂ ਨੂੰ ਇਸ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।