ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਮਿਲਿਆ ਕੇਂਦਰੀ ਰੇਲ ਮੰਤਰੀ ਨੂੰ ਮਿਲਣ ਦਾ ਸਮਾਂ
ਕੱਲ੍ਹ ਇਕ ਵਜੇ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ ਰੇਲ ਮੰਤਰੀ
Union Railway Minister
ਚੰਡੀਗੜ੍ਹ; ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਕੇਂਦਰੀ ਰੇਲ ਮੰਤਰੀ ਨੂੰ ਮਿਲਣ ਦਾ ਸਮਾਂ ਮਿਲ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ 8 ਸੰਸਦ ਮੈਂਬਰਾਂ ਦਾ ਵਫ਼ਦ ਕੱਲ੍ਹ ਇਕ ਵਜੇ ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ ਕਰੇਗਾ।
ਦੱਸ ਦਈਏ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਨਾਂਹ ਕਰਨ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਦਿੱਲੀ ਵਿਖੇ ਵਿਧਾਇਕਾਂ ਸਮੇਤ ਧਰਨਾ ਦੇਣਗੇ। ਇਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਸਮੇਤ ਪੰਜਾਬ ਦੇ ਕਈ ਵਿਧਾਇਕ ਦਿੱਲੀ ਪਹੁੰਚ ਚੁੱਕੇ ਹਨ।