ਡੀਜ਼ਲ-ਪੈਟਰੋਲ ਦੀਆਂ ਘਟੀਆਂ ਕੀਮਤਾਂ: ਦਿਲ ਤੋਂ ਨਹੀਂ ਡਰ ਤੋਂ ਲਿਆ ਗਿਆ ਫੈਸਲਾ-ਪ੍ਰਿਯੰਕਾ ਗਾਂਧੀ
ਵਸੂਲੀ ਸਰਕਾਰ ਦੀ ਲੁੱਟ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਾ ਹੈ
ਨਵੀਂ ਦਿੱਲੀ - ਦੀਵਾਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਦਿੱਤੀ ਹੈ।
ਪੈਟਰੋਲ 'ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਈ ਗਈ ਹੈ। ਘਟੀਆਂ ਕੀਮਤਾਂ ਅੱਜ ਤੋਂ ਲਾਗੂ ਹੋਣਗੀਆਂ। ਦੂਜੇ ਪਾਸੇ ਪ੍ਰਿਅੰਕਾ ਗਾਂਧੀ ਨੇ ਸਰਕਾਰ ਦੇ ਇਸ ਫੈਸਲੇ 'ਤੇ ਮੋਦੀ ਸਰਕਾਰ 'ਤੇ ਤੰਜ਼ ਕੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਨੇ ਡਰ ਦੇ ਕੀਮਤਾਂ ਘਟਾਈਆਂ ਹਨ।
ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ 'ਇਹ ਦਿਲ ਤੋਂ ਨਹੀਂ ਡਰ ਤੋਂ ਲਿਆ ਗਿਆ ਫੈਸਲਾ ਹੈ। ਵਸੂਲੀ ਸਰਕਾਰ ਦੀ ਲੁੱਟ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਾ ਹੈ।"
ਪ੍ਰਿਅੰਕਾ ਗਾਂਧੀ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਲਗਾਤਾਰ ਹਮਲਾਵਰ ਵਜੋਂ ਦੇਖਿਆ ਜਾਂਦਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਨੂੰ ਲੈ ਕੇ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।