Supreme Court: ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ

ਏਜੰਸੀ

ਖ਼ਬਰਾਂ, ਰਾਸ਼ਟਰੀ

Supreme Court: 18 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ

The Supreme Court adjourned the hearing on the petition of Balwant Singh Rajoana

 

Supreme Court: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ (ਸੋਮਵਾਰ) ਸੁਪਰੀਮ ਕੋਰਟ 'ਚ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਨਾ ਹੋਵੇਗਾ। ਪਟੀਸ਼ਨ 'ਚ ਉਸ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣ 'ਚ ਕਾਫੀ ਦੇਰੀ ਕੀਤੀ ਹੈ। ਉਹ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹੈ।

ਬਲਵੰਤ ਸਿੰਘ ਰਾਜੋਆਣਾ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹਨ। ਪਿਛਲੇ ਸਾਲ ਇਸ ਕੇਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਰਹਿਮ ਦੀ ਅਪੀਲ 'ਤੇ ਵਿਚਾਰ ਕਰਨ ਦਾ ਕੰਮ ਕੇਂਦਰ ਸਰਕਾਰ ਦੇ ਅਧਿਕਾਰੀ 'ਤੇ ਛੱਡ ਦਿੱਤਾ ਸੀ। ਉਸ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਹੈ ਕਿ ਅਦਾਲਤੀ ਹੁਕਮਾਂ ਤੋਂ ਬਾਅਦ ਵੀ ਸਮਰੱਥ ਅਧਿਕਾਰੀ ਨੇ ਉਸ ਦੀ ਰਹਿਮ ਦੀ ਅਪੀਲ 'ਤੇ ਜ਼ਰੂਰੀ ਫੈਸਲਾ ਨਹੀਂ ਲਿਆ ਹੈ। ਉਸ ਹੁਕਮ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਅਨੁਸਾਰ ਉਸ ਨੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾ ਦਿੱਤਾ ਸੀ। ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਦੱਸ ਕੇ ਹਮਲਾ ਕੀਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਵਾਲੇ ਪਾਸਿਓਂ ਹੀ ਕੀਤਾ ਜਾਣਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।