ਪ੍ਰਾਈਵੇਟ ਖੰਡ ਮਿੱਲਾਂ ਚਾਲੂ ਕਰਨ ਕੈਪਟਨ, ਨਹੀਂ ਤਾਂ ਜਾਵਾਂਗੇ ਹਾਈਕੋਰਟ : ਪ੍ਰਤਾਪ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਣ ਦਾ ਮਾਮਲਾ ਦੇਖਣ ਦਾ ਨਹੀਂ ਹੋਇਆ...

ਪ੍ਰਤਾਪ ਬਾਜਵਾ ਤੇ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਸ.ਸ.ਸ) : ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਣ ਦਾ ਮਾਮਲਾ ਦੇਖਣ ਦਾ ਨਹੀਂ ਹੋਇਆ ਅਤੇ ਹੁਣ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈ ਲਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪ੍ਰਾਈਵੇਟ ਖੰਡ ਮਿੱਲਾਂ ਚਲਾਉਣ ਦਾ ਪ੍ਰਬੰਧ ਕਰੇ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੋ 35 ਰੁਪਏ ਪ੍ਰਾਈਵੇਟ ਖੰਡ ਮਿੱਲਾਂ ਵਾਲੇ ਘਾਟੇ ਵਿੱਚ ਗੰਨਾ ਖਰੀਦਣਾ ਚਾਹੁੰਦੇ ਹਨ ਉਹ  35 ਰੁਪਏ ਸਰਕਾਰ ਆਪਣੀ ਤਰਫੋਂ ਦੇਵੇ।

ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਵਿਆਜ ਸਮੇਤ ਦਿਵਾਉਣੀ ਚਾਹੀਦੀ ਹੈ।  ਭਾਜਪਾ ਨੇ ਇਹ ਮੰਗ ਵੀ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਗੰਨੇ ਦਾ ਭਾਅ ਰਹਿਣ ਵਾਲਾ ਦਿੱਤਾ ਜਾਵੇ ਜੋ ਕਿ ਤਿੰਨ ਸੌ ਤੀਹ ਰੁਪਏ ਪ੍ਰਤੀ ਕੁਇੰਟਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਾਂਗਰਸ ਨੂੰ ਵੱਡਾ ਬਹੁਮਤ ਮਿਲਿਆ ਸੀ ਜਿਸ ਕਾਰਨ ਲੋਕਾਂ ਨਾਲ ਜੋ ਵਾਅਦੇ ਸਰਕਾਰ ਨੇ ਕੀਤੇ ਸਨ ਉਹ ਪੂਰੇ ਕਰਨੇ ਚਾਹੀਦੇ ਹਨ। ਬਾਜਵਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਪ੍ਰਾਈਵੇਟ ਖੰਡ ਮਿੱਲਾਂ ਚਲਾਉਣ ਦਾ ਪ੍ਰਬੰਧ ਨਾ ਕੀਤਾ ਤਾਂ ਉਹ ਹਾਈ ਕੋਰਟ ਵਿੱਚ ਰਿੱਟ ਦਾਖਲ ਕਰਨਗੇ।