ਪ੍ਰਦੂਸ਼ਣ ਨੂੰ ਲੈ ਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਲੀ ਸਰਕਾਰ ਨੂੰ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਦੂਸ਼ਣ ਨੂੰ ਵਧਾਉਣ ਵਾਲੀਆਂ ਸਰਗਰਮੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।

Environment Minister Prakash Javadekar

ਨਵੀਂ ਦਿੱਲੀ-  ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾਤਰਾ ਤੇਜੀ ਨਾਲ ਵੱਧ ਰਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੁਨੀਆ ਦਾ ਦੂਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ। ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦਿੱਲੀ ਦੀ ਹਵਾ ਇਕ ਵਾਰ ਫਿਰ ਜ਼ਹਿਰੀਲੀ ਹੋ ਗਈ ਹੈ।  

ਦਿੱਲੀ ਸਰਕਾਰ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਤੋਂ ਬਾਅਦ ਵੀ, ਦਿੱਲੀ ਵਿੱਚ ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਦਿੱਲੀ 'ਚ ਹਵਾ ਦੀ ਗੁਣਵੱਤਾ ਅਜੇ ਵੀ ਬੇਹੱਦ ਖ਼ਰਾਬ ਹੈ। ਉਨ੍ਹਾਂ ਦੱਸਿਆ ਕਿ ਇਸੇ ਨੂੰ ਲੈ ਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਸਰਕਾਰ ਨੂੰ ਨੋਟਿਸ ਭੇਜ ਕੇ ਕਿਹਾ ਕਿ ਪ੍ਰਦੂਸ਼ਣ ਨੂੰ ਵਧਾਉਣ ਵਾਲੀਆਂ ਸਰਗਰਮੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।