ਸਿਵਲਿਅਨ ਵੈੱਲਫੇਅਰ ਚੈਰੀਟੇਬਲ ਟਰੱਸਟ ਨੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੂੰ ਵੰਡੀਆਂ ਦਵਾਈਆਂ
ਐਮਰਜੈਂਸੀ ਦੀ ਸਥਿਤੀ ਵਿਚ ਸਾਡੇ ਕਿਸਾਨ ਭਰਾਵਾਂ ਦੇ ਕੰਮ ਆ ਸਕਣਗੀਆਂ ਇਹ ਦਵਾਈਆਂ- ਟਰੱਸਟ ਮੈਂਬਰ
ਨਵੀਂ ਦਿੱਲੀ: ਕਿਸਾਨੀ ਸੰਘਰਸ਼ ਵਿਚ ਦੇਸ਼ ਦਾ ਹਰ ਵਰਗ ਅਪਣਾ ਯੋਗਦਾਨ ਪਾ ਰਿਹਾ ਹੈ। ਇਸ ਦੇ ਚਲਦਿਆਂ ਜਿੱਥੇ ਕੁਝ ਸੰਸਥਾਵਾਂ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਜਾ ਰਹੇ ਨੇ ਤਾਂ ਉੱਥੇ ਹੀ ਕੁਝ ਸੰਸਥਾਵਾਂ ਅਜਿਹੀਆਂ ਹਨ ਜੋ ਸਰਦੀ ਦੇ ਮੌਸਮ ਵਿਚ ਇਹਨਾਂ ਕਿਸਾਨਾਂ ਲਈ ਦਵਾਈਆਂ ਵੰਡ ਰਹੀਆਂ ਹਨ।
ਇਸ ਦੇ ਚਲਦਿਆਂ ਅੱਜ ਦਿੱਲੀ ਹਰਿਆਣਾ ਬਰਡਰ 'ਤੇ ਸਥਿਤ ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਿਵਲਿਅਨ ਵੈੱਲਫੇਅਰ ਚੈਰੀਟੇਬਲ ਟਰੱਸਟ ਨੇ ਦਵਾਈਆਂ ਵੰਡੀਆਂ। ਟਰੱਸਟ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਵੀਰ ਇਹਨਾਂ ਦਵਾਈਆਂ ਨੂੰ ਐਮਰਜੈਂਸੀ ਦੀ ਸਥਿਤੀ ਵਿਚ ਵਰਤ ਸਕਦੇ ਹਨ।
ਇਸ ਤੋਂ ਇਲਾਵਾ ਖ਼ਾਲਸਾ ਏਡ ਵੱਲੋਂ ਵੀ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਖ਼ਾਲਸਾ ਏਡ ਵੱਲੋਂ ਧਰਨੇ 'ਚ ਡਟੇ ਕਿਸਾਨਾਂ ਲਈ ਜ਼ਰੂਰੀ ਦਵਾਈਆਂ ਆਦਿ ਵੀ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕਈ ਸੰਸਥਾਵਾਂ ਵੱਲ਼ੋਂ ਕਿਸਾਨਾਂ ਨੂੰ ਗਰਮ ਕੱਪੜੇ ਤੇ ਕੰਬਲ ਆਦਿ ਵੀ ਵੰਡੇ ਜਾ ਰਹੇ ਹਨ।