NIA to probe Nagrota encounter case
ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਨਗਰੋਟਾ ਵਿਚ ਹੋਈ ਮੁਠਭੇੜ ਨੂੰ ਲੈ ਕੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ 4 ਅੱਤਵਾਦੀ ਢੇਰ ਕੀਤੇ ਸਨ। ਇਸ ਘਟਨਾ ਦੇ ਚਲਦਿਆਂ ਭਾਰਤੀ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਸੀ।
ਜ਼ਿਕਰਯੋਗ ਹੈ ਕਿ 19 ਨਵੰਬਰ ਨੂੰ ਜੰਮੂ ਕਸ਼ਮੀਰ ਦੇ ਨਗਰੋਟਾ ਵਿਚ ਹੋਈ ਮੁਠਭੇੜ ਦੌਰਾਨ ਭਾਰਤੀ ਸੁਰੱਖਿਆ ਬਲਾਂ ਨੇ ਜੈਸ਼ ਏ ਮੁਹੰਮਦ ਦੇ ਚਾਰ ਅੱਤਵਾਦੀਆਂ ਨੂੰ ਮਾਰਿਆ ਸੀ। ਇਹ ਚਾਰ ਅੱਤਵਾਦੀ ਟਰੱਕ ਵਿਚ ਲੁਕ ਕੇ ਜੰਮੂ ਤੋਂ ਸ਼੍ਰੀਨਗਰ ਜਾ ਰਹੇ ਸੀ।