ਕੋਰੋਨਾ ਦੇ ਨਵੇਂ ਰੂਪ Omicron ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨਵੇਂ ਹੁਕਮ ਲਾਗੂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੁਣ ਸਮਾਜਿਕ ਦੂਰੀ ਬਣਾ ਕੇ ਰੱਖਣੀ ਅਤੇ ਮਾਸਕ ਲਗਾਉਣਾ ਯਕੀਨੀ ਬਣਾਇਆ ਜਾਵੇ।

coronavirus omicron

ਚੰਡੀਗੜ੍ਹ : ਆਲਮੀ ਮਹਾਮਾਰੀ ਕੋਰੋਨਾ ਵਾਇਰਸ ਦਾ ਪ੍ਰਕੋਪ ਇਕ ਵਾਰ ਫਿਰ ਵੱਧ ਰਿਹਾ ਹੈ। ਇਨ੍ਹਾਂ ਹੀ ਨਹੀਂ ਹੁਣ ਕੋਰੋਨਾ ਦਾ ਇੱਕ ਨਵਾਂ ਰੂਪ ਸਾਹਮਣੇ ਆਇਆ ਹੈ। ਜਿਸ ਨੂੰ Omicron ਦਾ ਨਾਮ ਦਿਤਾ ਗਿਆ ਹੈ ਅਤੇ ਇਹ ਕਾਫੀ ਖ਼ਤਰਨਾਕ ਦੱਸਿਆ ਜਾ ਰਿਹਾ ਹੈ।

ਇਸ ਦੇ ਚਲਦਿਆਂ ਹੀ ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਨਵੇਂ ਹੁਕਮ ਲਾਗੂ ਕੀਤੇ ਹਨ। ਜਾਰੀ ਕੀਤੇ ਸਰਕੂਲਰ ਵਿਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੁਣ ਸਮਾਜਿਕ ਦੂਰੀ ਬਣਾ ਕੇ ਰੱਖਣੀ ਅਤੇ ਮਾਸਕ ਲਗਾਉਣਾ ਯਕੀਨੀ ਬਣਾਇਆ ਜਾਵੇ।

ਦੱਸਣਯੋਗ ਹੈ ਕਿ ਕੋਰੋਨਾ ਦਾ ਇਹ ਨਵਾਂ ਰੂਪ ਦੱਖਣੀ ਅਫ਼ਰੀਕਾ ਤੋਂ ਆਇਆ ਮੰਨਿਆ ਜਾ ਰਿਹਾ ਹੈ। ਇਸ ਸਬੰਧ ਵਿਚ ਸਰਕਾਰਾਂ ਆਪਣੇ ਪੱਧਰ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਰਹੀਆਂ ਹਨ।