ਕਸ਼ਮੀਰ ਘਾਟੀ ਸੀਤ ਲਹਿਰ ਦੀ ਲਪੇਟ 'ਚ
ਕਸ਼ਮੀਰ ਸੀਤ ਲਹਿਰ ਦੀ ਲਪੇਟ ਵਿਚ ਹੈ ਅਤੇ ਵਾਦੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਪਾਰਾ ਜੰਮਣ ਬਿੰਦੂ ਤੋਂ ਹੇਠਾਂ ਚਲਾ ਗਿਆ ਹੈ......
ਸ੍ਰੀਨਗਰ : ਕਸ਼ਮੀਰ ਸੀਤ ਲਹਿਰ ਦੀ ਲਪੇਟ ਵਿਚ ਹੈ ਅਤੇ ਵਾਦੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਪਾਰਾ ਜੰਮਣ ਬਿੰਦੂ ਤੋਂ ਹੇਠਾਂ ਚਲਾ ਗਿਆ ਹੈ ਸੂਬੇ 'ਚ ਕਾਰਗਿਲ ਸਭ ਤੋਂ ਠੰਢਾ ਸਥਾਨ ਰਿਹਾ ਜਿਥੇ ਘੱਟੋ ਘੱਟ ਤਾਪਮਾਨ ਸਿਫ਼ਰ ਤੋਂ 18.6 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਸ਼ੁਕਰਵਾਰ ਨੂੰ ਦਸਿਆ ਕਿ ਸ੍ਰੀਨਗਰ ਸ਼ਹਿਰ ਵਿਚ ਵੀਰਵਾਰ ਰਾਤ ਦਾ ਘੱਟ ਤੋਂ ਘੱਟ ਤਾਪਮਾਨ ਸਿਫ਼ਰ ਤੋਂ 3.2 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ
ਜੋ ਇਸ ਤੋਂ ਪਹਿਲਾਂ ਦੀ ਰਾਤ ਤੋਂ .2 ਡਿਗਰੀ ਸੈਲਸੀਅਸ ਘੱਟ ਰਿਹਾ। ਉਨ੍ਹਾਂ ਦਸਿਆ ਕਿ ਦਖਣੀ ਕਸ਼ਮੀਰ ਦੇ ਕਾਜ਼ੀਗੁੰਡ 'ਚ ਘੱਟੋ ਘੱਟ ਤਾਪਮਾਨ ਸਿਫ਼ਰ ਤੋਂ .8 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਜਦਕਿ ਲਾਗਲੇ ਕੋਕਰਨਾਗ ਕਸਬੇ 'ਚ ਘੱਟੋ ਘੱਟ ਤਾਪਮਾਨ ਸਿਫ਼ਰ ਤੋਂ 1.0 ਡਿਗਰੀ ਸੈਲਸੀਅਸ ਹੇਠਾਂ ਰਿਹਾ। ਅਧਿਕਾਰੀਆਂ ਨੇ ਦਸਿਆ
ਕਿ ਉਤਰੀ ਕਸ਼ਮੀਰ ਦੇ ਕੁਪਵਾੜਾ 'ਚ ਵੀਰਵਾਰ ਰਾਤ ਦਾ ਘੱਟੋ ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਰਿਹਾ ਜੋ ਇਕ ਡਿਗਰੀ ਤੋਂ ਜਿਆਦਾ ਘੱਟ ਰਿਹਾ। ਅਧਿਕਾਰੀਆਂ ਨੇ ਦਸਿਆ ਕਿ ਪਹਿਲਗਾਮ 'ਚ ਵੀਰਵਾਰ ਰਾਤ ਦਾ ਘੱਟ ਤੋਂ ਘੱਟ ਤਾਪਮਾਨ ਸਿਫ਼ਰ ਤੋਂ 6.8 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਜੋ ਇਸ ਤੋਂ ਪਹਿਲਾਂ ਦੀ ਰਾਤ ਦੀ ਤੁਲਨਾ ਵਿਚ ਅੱਧੀ ਡਿਗਰੀ ਜ਼ਿਆਦਾ ਰਿਹਾ। (ਏਜੰਸੀ)
ਹਿਮਾਚਲ 'ਚ ਸ਼ੁਕਰਵਾਰ ਤੋਂ ਭਾਰੀ ਬਰਫ਼ਬਾਰੀ, ਮੀਂਹ ਦਾ ਅਲਰਟ ਜਾਰੀ
ਸ਼ਿਮਲਾ : ਭਾਰਤੀ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ 'ਚ ਚਾਰ ਤੋਂ ਛੇ ਜਨਵਰੀ ਤਕ ਭਾਰੀ ਬਰਫ਼ਬਾਰੀ ਅਤੇ ਮੀਂਹ ਦੀ 'ਨਾਰੰਗੀ ਚਿਤਾਵਨੀ' ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਲਾਹੌਲ ਅਤੇ ਸਪੀਤੀ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਕੇਂਦਰ ਕੇਲਾਂਗ ਸੂਬੇ ਦਾ ਸੱਭ ਤੋਂ ਠੰਢਾ ਸਥਾਨ ਬਣਿਆ ਹੋਇਆ ਹੈ ਜਿਥੇ ਵੀਰਵਾਰ ਸ਼ਾਮ ਸਾਢੇ ਪੰਜ ਵਜੇ ਤੋਂ ਸ਼ੁਕਰਵਾਰ ਸਵੇਰੇ ਸਾਢੇ ਅੱਠ ਵਜੇ ਤਕ ਘੱਟੋ ਘੱਟ ਤਾਪਮਾਨ ਸਿਫ਼ਰ ਤੋਂ 10.8 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ। ਸ਼ਿਮਲਾ ਦੇ ਮੌਸਮ ਵਿਭਾਗ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦਸਿਆ ਕਿ ਵੀਰਵਾਰ ਨੂੰ ਕਲਪਾ 'ਚ ਘੱਟੋ ਘੱਟ ਤਾਪਮਾਨ ਸਿਫ਼ਰ ਤੋਂ ਛੇ ਡਿਗਰੀ ਸੈਲਸੀਅਸ ਹੇਠਾਂ
3.2 ਡਿਗਰੀ ਸੈਲਸੀਅਸ, ਕੁਫ਼ਰੀ ਅਤੇ ਭੁੰਤਰ 'ਚ ਸਿਫ਼ਰ ਤੋਂ ਇਕ ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਸੂਬੇ ਵਿਚ ਅੱਠ ਜਨਵਰੀ ਤੋਂ ਕੁੱਝ ਸਥਾਨਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਰਾਜ ਦੀ ਆਫ਼ਤ ਕੰਟਰੋਲ ਅਥਾਰਟੀ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਨਾਲ ਨਜਿੱਠਣ ਲਈ ਤਿਆਰ ਹੈ। ਅਧਿਕਾਰੀ ਨੇ ਕਿਹਾ ਕਿ ਰਾਜ ਅਤੇ ਜ਼ਿਲ੍ਹਾ ਕੰਟਰੋਲ ਰੂਮ ਕਿਸੇ ਵੀ ਹਾਲਤ ਨਾਲ ਨਿਪਟਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਅਤੇ ਆਮ ਜਨਤਾ ਨੂੰ ਆਉਣ ਵਾਲੇ ਦਿਨਾਂ 'ਚ ਉਚਾਈ ਵਾਲੀਆਂ ਜਗ੍ਹਾ 'ਤੇ ਜਾਣ ਤੋਂ ਪਰਹੇਜ਼ ਕਰਨ ਦੀ ਸਲਾਹ ਦਿਤੀ ਗਈ ਹੈ। (ਏਜੰਸੀ)