ਕਿਸਾਨੀ ਸੰਘਰਸ਼ ਵਿਚਾਲੇ ਪੀਐਮ ਮੋਦੀ ਨਾਲ ਮੁਲਾਕਾਤ ਕਰਨਗੇ ਪੰਜਾਬ ਭਾਜਪਾ ਦੇ ਆਗੂ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਜ ਸ਼ਾਮੀਂ ਹਰਜੀਤ ਗਰੇਵਾਲ ਤੇ ਸੁਰਜੀਤ ਜਿਆਣੀ ਨਾਲ ਹੋਵੇਗੀ ਮੁਲਾਕਾਤ

Surjit Jyani, PM Modi and Harjeet Grewal

ਨਵੀਂ ਦਿੱਲੀ: ਦੇਸ਼ ਭਰ ਵਿਚ ਹੋ ਰਹੇ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚਲਦਿਆਂ ਸੱਤਾਧਾਰੀ ਧਿਰ ਵੱਲੋਂ ਕਿਸਾਨਾਂ ਨੂੰ ਮਨਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ। ਇਸ ਦੇ ਚਲਦਿਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਭਾਜਪਾ ਦੇ ਆਗੂਆਂ ਨਾਲ ਮੁਲਾਕਾਤ ਕਰਨਗੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਅੱਜ ਭਾਜਪਾ ਆਗੂ ਹਰਜੀਤ ਗਰੇਵਾਲ ਤੇ ਸੁਰਜੀਤ ਜਿਆਣੀ ਨਾਲ ਮੁਲਾਕਾਤ ਕਰਨਗੇ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਕਿਸਾਨ ਅੰਦੋਲਨ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ।

ਇਸ ਮੌਕੇ ਦੋਵੇਂ ਆਗੂ ਕਿਸਾਨੀ ਮਸਲਿਆਂ ਸਬੰਧੀ ਪੂਰੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਰੱਖਣਗੇ। ਦੱਸ ਦਈਏ ਕਿ ਕਿਸਾਨੀ ਸੰਘਰਸ਼ ਦੇ ਚਲਦਿਆਂ ਦੋਵੇਂ ਆਗੂ  ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਇਕ ਕੜੀ ਦਾ ਕੰਮ ਕਰ ਰਹੇ ਹਨ।

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਗੁੱਸਾ ਜਾਰੀ ਹੈ। ਬੀਤੇ ਦਿਨ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ 7ਵੇਂ ਗੇੜ ਦੀ ਬੈਠਕ ਵੀ ਬੇਸਿੱਟਾ ਰਹੀ। ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ, ਇਸ ਉਪਰੰਤ ਕਿਸਾਨਾਂ ਨੇ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ।