ਦਿੱਲੀ ਦੇ ਚਾਰਟਰਡ ਅਕਾਊਂਟੈਂਟ ਦਾ ਖੇਤੀ ਕਾਨੂੰਨਾਂ ਨੂੰ ਲੈ ਹੈਰਾਨੀਜਨਕ ਖੁਲਾਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਕਾਲੇ ਧਨ ਨੂੰ ਚਿੱਟੇ ਧਨ ਵਿੱਚ ਬਦਲਣ ਦਾ ਇੱਕ ਸਾਧਨ ਹੈ ।

farmer protest

ਨਵੀਂ ਦਿੱਲੀ : ਦਿੱਲੀ ਦੇ ਚਾਰਟਰਡ ਅਕਾਊਂਟੈਂਟ ਨੇ ਕਿਸਾਨੀ ਮੋਰਚੇ ਵਿੱਚ ਪਹੁੰਚ ਕੇ ਕਾਨੂੰਨਾਂ ਨੂੰ ਲੈ ਕੇ ਹੈਰਾਨੀਜਨਕ ਖੁਲਾਸੇ ਕਰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਬਣਾਏ ਕਾਨੂੰਨ ਕਾਲੇ ਧਨ ਨੂੰ ਚਿੱਟੇ ਵਿੱਚ ਬਦਲਣ ਦਾ ਇਕ ਜ਼ਰੀਆ ਹੈ । ਇਹ ਦੁਨਿਆ ਦਾ ਸਭ ਵੱਡਾ ਘਪਲਾ ਸਿੱਧ ਹੋਣ ਜਾ ਰਿਹਾ ਹੈ ।ਦਿੱਲੀ ਦੇ ਚਾਰਟਰਡ ਅਕਾਉਂਟੈਂਟ ਪ੍ਰਕਾਸ਼ ਬੱਤਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਣਿਆਂ ਦਾ ਸਰਕਾਰ ਹੈ , ਸਰਕਾਰ ਵੱਲੋਂਂ ਪਾਸ ਕੀਤੇ ਕਾਲੇ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਕਾਲੇ ਧਨ ਨੂੰ ਚਿੱਟੇ ਧਨ ਵਿੱਚ ਬਦਲਣ ਦਾ ਇੱਕ ਸਾਧਨ ਹੈ ।

Related Stories