ਝਾਰਖੰਡ ’ਚ ਵਾਪਰਿਆ ਭਿਆਨਕ ਹਾਦਸਾ, ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਬੱਸ ਨਾਲ ਹੋਈ ਟੱਕਰ, 8 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

16 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ

Terrible accident happened in Jharkhand

 

ਪਾਕੁਰ: ਝਾਰਖੰਡ ਦੇ ਪਾਕੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 16 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਇਹ ਹਾਦਸਾ ਅਮਰਪੜਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਪਡੇਰ ਕੋਲਾ ਨੇੜੇ ਵਾਪਰਿਆ। ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ। ਟਰੱਕ ਗੈਸ ਸਿਲੰਡਰਾਂ ਨਾਲ ਲੱਦਿਆ ਹੋਇਆ ਸੀ। ਪੁਲਿਸ ਮੁਤਾਬਕ ਲਿੱਟੀਪਾੜਾ-ਅਮਰਪੜਾ ਮੁੱਖ ਮਾਰਗ 'ਤੇ ਪਡੇਰਕੋਲਾ ਨੇੜੇ ਇਕ ਨਿੱਜੀ ਬੱਸ ਅਤੇ ਸਿਲੰਡਰ ਨਾਲ ਭਰੇ ਟਰੱਕ ਦੀ ਸਾਹਮਣੇ ਤੋਂ ਟੱਕਰ ਹੋ ਗਈ।

ਬੇਕਾਬੂ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਮ੍ਰਿਤਕਾਂ 'ਚੋਂ ਜ਼ਿਆਦਾਤਰ ਬੱਸ 'ਚ ਸਵਾਰ ਸਨ। ਉੱਚੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਮੁਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਜ਼ਖਮੀਆਂ 'ਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਵਿਚ ਮਾਰੇ ਗਏ ਯਾਤਰੀਆਂ ਦੇ ਵੇਰਵੇ ਅਜੇ ਉਪਲਬਧ ਨਹੀਂ ਹਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ। ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।