ਫਿਰੋਜ਼ਪੁਰ ਰੈਲੀ ਤੋਂ ਮਹਿਜ਼ 8 ਕਿਲੋਮੀਟਰ ਦੀ ਦੂਰੀ 'ਤੇ 15-20 ਮਿੰਟ ਤੱਕ ਫਸੇ ਰਹੇ PM ਮੋਦੀ
ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਫਲਾਈਓਵਰ 'ਤੇ ਕਰੀਬ 20 ਮਿੰਟ ਫਸ ਜਾਣ ਤੋਂ ਬਾਅਦ ਰੈਲੀ ਨੂੰ ਮੁਲਤਵੀ ਕਰਨਾ ਦਾ ਫੈਸਲਾ ਲਿਆ ਗਿਆ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਣੀ ਫਿਰੋਜ਼ਪੁਰ ਰੈਲੀ ਮੁਲਤਵੀ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰੈਲੀ ਵਾਲੀ ਥਾਂ ਤੋਂ 8 ਕਿਲੋਮੀਟਰ ਦੀ ਦੂਰੀ 'ਤੇ ਕਰੀਬ 20 ਮਿੰਟ ਜਾਮ ਹਟਣ ਦਾ ਇੰਤਜ਼ਾਰ ਕਰਨ ਤੋਂ ਬਾਅਦ ਉਹਨਾਂ ਵਲੋਂ ਰੈਲੀ ਨੂੰ ਮੁਲਤਵੀ ਕਰਨਾ ਦਾ ਫੈਸਲਾ ਲਿਆ ਗਿਆ। ਕੇਂਦਰ ਸਰਕਾਰ ਨੇ ਇਸ ਨੂੰ ਵੱਡੀ ਸੁਰੱਖਿਆ ਕੁਤਾਹੀ ਕਰਾਰ ਦਿੰਦਿਆਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਉੱਥੇ 15-20 ਮਿੰਟ ਤੱਕ ਫਸੇ ਰਹੇ। ਇਸੇ ਕੁਤਾਹੀ ਕਾਰਨ ਪੀਐਮ ਮੋਦੀ ਫਿਰੋਜ਼ਪੁਰ ਵਿਖੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਬਿਨ੍ਹਾਂ ਹੀ ਬਠਿੰਡਾ ਹਵਾਈ ਅੱਡੇ ਲਈ ਪਰਤ ਗਏ।
PM was stuck on a flyover for 15-20 minutes- MOHA
ਕੇਂਦਰ ਸਰਕਾਰ ਨੇ ਇਸ ਕੁਤਾਹੀ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪ੍ਰਧਾਨ ਮੰਤਰੀ ਹੁਸੈਨੀਵਾਲਾ ਵਿਖੇ ਸਥਿਤ ਕੌਮੀ ਸ਼ਹੀਦ ਸਮਾਰਕ 'ਤੇ ਨਤਮਸਤਕ ਹੋਣ ਲਈ ਪਹੁੰਚੇ ਸਨ, ਉਹਨਾਂ ਨੂੰ ਹੈਲੀਕਾਪਟਰ ਰਾਹੀਂ ਸਮਾਗਮ ਵਾਲੀ ਥਾਂ 'ਤੇ ਲਿਜਾਇਆ ਜਾਣਾ ਸੀ ਪਰ ਮੀਂਹ ਅਤੇ ਖ਼ਰਾਬ ਵਿਜ਼ੀਬਿਲਟੀ ਕਾਰਨ ਉਹ ਕਰੀਬ 20 ਮਿੰਟ ਤੱਕ ਮੌਸਮ ਸਾਫ਼ ਹੋਣ ਦਾ ਇੰਤਜ਼ਾਰ ਕਰਦੇ ਰਹੇ |
PM Modi’s Firozpur Rally
ਗ੍ਰਹਿ ਮੰਤਰਾਲੇ ਨੇ ਕਿਹਾ, "ਜਦੋਂ ਮੌਸਮ ਵਿਚ ਸੁਧਾਰ ਨਹੀਂ ਹੋਇਆ ਤਾਂ ਇਹ ਫੈਸਲਾ ਕੀਤਾ ਗਿਆ ਕਿ ਉਹ ਸੜਕ ਦੁਆਰਾ ਰਾਸ਼ਟਰੀ ਸ਼ਹੀਦ ਸਮਾਰਕ ਦਾ ਦੌਰਾ ਕਰਨਗੇ, ਜਿਸ ਵਿਚ ਦੋ ਘੰਟੇ ਤੋਂ ਵੱਧ ਸਮਾਂ ਲੱਗੇਗਾ। ਡੀਜੀਪੀ ਪੰਜਾਬ ਪੁਲਿਸ ਵੱਲੋਂ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਪ੍ਰਧਾਨ ਮੰਤੀਰ ਦਾ ਕਾਫਲਾ ਸੜਕੀ ਰਸਤੇ ਅੱਗੇ ਵਧਿਆ”।
PM Modi Punjab Visit
ਸਮਾਰਕ ਤੋਂ ਕਰੀਬ 30 ਕਿਲੋਮੀਟਰ ਦੂਰ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਫਲਾਈਓਵਰ 'ਤੇ ਪਹੁੰਚਿਆ ਤਾਂ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ। ਗ੍ਰਹਿ ਮੰਤਰਾਲੇ ਨੇ ਕਿਹਾ, 'ਪ੍ਰਧਾਨ ਮੰਤਰੀ 15-20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਇਹ ਇਕ ਵੱਡੀ ਕੁਤਾਹੀ ਸੀ’।
ਨਿਊਜ਼ ਏਜੰਸੀ ਅਨੁਸਾਰ ਭਾਜਪਾ ਮੁਖੀ ਜੇਪੀ ਨੱਡਾ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਚੋਣਾਂ ‘ਚ ਹਾਰ ਦੇ ਡਰ ਕਾਰਨ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮਾਂ ‘ਚ ਰੁਕਾਵਟ ਪਾਉਣ ਦੀ ਹਰ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।
PM Modi
ਨੱਡਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੇ ਐਸਪੀਜੀ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੇ ਰਸਤੇ ਵਿਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਪਰ ਪ੍ਰਦਰਸ਼ਨਕਾਰੀਆਂ ਨੂੰ ਪੀਐਮ ਮੋਦੀ ਦੇ ਕਾਫ਼ਲੇ ਦੇ ਰਸਤੇ ਵਿਚ ਆਉਣ ਦਿੱਤਾ ਗਿਆ ਅਤੇ ਇਹ ਇਕ ਵੱਡੀ ਸੁਰੱਖਿਆ ਕੁਤਾਹੀ ਹੈ।
ਹਾਲਾਂਕਿ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੋਈ ਲਾਪਰਵਾਹੀ ਨਹੀਂ ਵਰਤੀ ਗਈ।