1 ਜਨਵਰੀ 2024 ਨੂੰ ਹੋਵੇਗਾ ਅਯੁੱਧਿਆ 'ਚ ਰਾਮ ਮੰਦਰ ਦਾ ਉਦਘਾਟਨ - ਅਮਿਤ ਸ਼ਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤ੍ਰਿਪੁਰਾ ਵਿਖੇ ਇੱਕ ਰੈਲੀ ਨੂੰ ਸੰਬੋਧਨ ਦੌਰਾਨ ਕੀਤਾ ਐਲਾਨ 

Image For Representational Purpose Only

 

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਅਯੁੱਧਿਆ ਵਿੱਚ ਰਾਮ ਮੰਦਰ ਦਾ ਉਦਘਾਟਨ 1 ਜਨਵਰੀ 2024 ਨੂੰ ਕੀਤਾ ਜਾਵੇਗਾ।

ਇੱਕ ਏਜੈਂਸੀ ਨੇ ਸ਼ਾਹ ਦੇ ਹਵਾਲੇ ਨਾਲ ਕਿਹਾ, "ਕਾਂਗਰਸ ਨੇ ਅਦਾਲਤਾਂ ਵਿੱਚ ਰਾਮ ਮੰਦਰ ਦੇ ਨਿਰਮਾਣ ਵਿੱਚ ਅੜਿੱਕਾ ਪਾਇਆ... ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ, ਮੋਦੀ ਜੀ ਨੇ ਮੰਦਰ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ।"

ਕੇਂਦਰੀ ਮੰਤਰੀ ਨੇ ਤ੍ਰਿਪੁਰਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਇਹ ਐਲਾਨ ਕੀਤਾ।

ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।