ED Raid: ਹਰਿਆਣਾ ਦੇ ਸਾਬਕਾ ਵਿਧਾਇਕ ਤੇ ਕਰੀਬੀਆਂ ਦੇ ਟਿਕਾਣਿਆਂ 'ਤੇ ਈਡੀ ਦਾ ਛਾਪਾ; 5 ਕਰੋੜ ਦੀ ਨਕਦੀ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

100 ਤੋਂ ਵੱਧ ਵਿਦੇਸ਼ੀ ਸ਼ਰਾਬ ਦੀਆਂ ਬੋਤਲਾਂ ਅਤੇ ਹਥਿਆਰ ਵੀ ਮਿਲੇ

Weapons, Rs 5 cr cash recovered by ED during raids in Haryana mining case

ED Raid: ਹਰਿਆਣਾ ਦੀ ਯਮੁਨਾਨਗਰ ਸੀਟ ਤੋਂ ਵਿਧਾਇਕ ਰਹਿ ਚੁੱਕੇ ਇਨੈਲੋ ਆਗੂ ਦਿਲਬਾਗ ਸਿੰਘ ਅਤੇ ਉਨ੍ਹਾਂ ਦੇ ਨੇੜਲੇ ਸਾਥੀਆਂ ਦੇ ਟਿਕਾਣਿਆਂ 'ਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛਾਪੇਮਾਰੀ ਕੀਤੀ ਸੀ।

ਸ਼ੁੱਕਰਵਾਰ ਨੂੰ ਈਡੀ ਨੇ ਕਿਹਾ ਕਿ ਹੁਣ ਤਕ 5 ਕਰੋੜ ਰੁਪਏ ਦੀ ਨਕਦੀ, 100 ਤੋਂ ਵੱਧ ਵਿਦੇਸ਼ੀ ਸ਼ਰਾਬ ਦੀਆਂ ਬੋਤਲਾਂ, ਵਿਦੇਸ਼ਾਂ ਵਿਚ ਕਈ ਜਾਇਦਾਦਾਂ ਦੇ ਦਸਤਾਵੇਜ਼, ਗੈਰ-ਕਾਨੂੰਨੀ ਵਿਦੇਸ਼ੀ ਰਾਈਫਲਾਂ, ਸੋਨੇ ਦੇ ਬਿਸਕੁਟ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਈਡੀ ਨੇ ਇਹ ਛਾਪੇਮਾਰੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਗੈਰ-ਕਾਨੂੰਨੀ ਮਾਈਨਿੰਗ ਦੇ ਕੇਸ ਦਰਜ ਹੋਣ ਤੋਂ ਬਾਅਦ ਕੀਤੀ ਹੈ।

(For more Punjabi news apart from Weapons, Rs 5 cr cash recovered by ED during raids in Haryana mining case, stay tuned to Rozana Spokesman)