ਆਪ ਦੀ ਵਿਧਾਇਕ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ‘ਤੇ ਲਗਾਏ ਇਹ ਇਲਜ਼ਾਮ
ਆਮ ਆਦਮੀ ਪਾਰਟੀ ਵਿਚ ਸਾਰਾ ਕੁਝ ਠੀਕ ਨਹੀਂ ਚੱਲ ਰਿਹਾ....
ਨਵੀਂ ਦਿੱਲੀ : ਆਮ ਆਦਮੀ ਪਾਰਟੀ ਵਿਚ ਸਾਰਾ ਕੁਝ ਠੀਕ ਨਹੀਂ ਚੱਲ ਰਿਹਾ ਹੈ। ਕਿਉਂਕਿ ਚਾਂਦਨੀ ਚੌਕ ਤੋਂ AAP ਵਿਧਾਇਕ ਅਲਕਾ ਲਾਂਬਾ ਨੇ ਦਾਅਵਾ ਕੀਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਨਜ਼ਰ ਅੰਦਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਖਾਸ ਕਰਕੇ ਪਾਰਟੀ ਪ੍ਰਮੁੱਖ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਨਿਸ਼ਾਨਾ ਸਾਧਦੇ ਹੋਏ ਇਲਜ਼ਾਮ ਲਗਾਇਆ ਹੈ ਕਿ ਸੀਐਮ ਕੇਜਰੀਵਾਲ ਨੇ ਉਨ੍ਹਾਂ ਨੂੰ ਟਵਿਟਰ ਉਤੇ ਅਨਫਾਲੋ ਕਰ ਦਿਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮੌਜੂਦਾ ਹਲਾਤਾਂ ਵਿਚ ਪਾਰਟੀ ਵਿਚ ਕੰਮ ਕਰਨ ਵਿਚ ਮੁਸ਼ਕਿਲ ਹੋ ਰਹੀ ਹੈ।
ਚਾਂਦਨੀ ਚੌਕ ਤੋਂ ਐਮਐਲਏ ਨੇ ਸੋਮਵਾਰ ਨੂੰ ਦੱਸਿਆ ਮੈਨੂੰ ਅਜਿਹਾ ਲੱਗਦਾ ਹੈ ਕਿ ਪਾਰਟੀ ਹੁਣ ਮੇਰੀ ਸੇਵਾ ਨਹੀਂ ਚਾਹੁੰਦੀ। ਪਰ ਜਦੋਂ ਤੱਕ ਮੈਂ ਵਿਧਾਇਕ ਹਾਂ, ਅਪਣੇ ਵਿਧਾਨ ਸਭਾ ਖੇਤਰ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਾਂਗੀ। ਲਾਂਬਾ ਨੇ ਕਿਹਾ ਕਿ ਉਨ੍ਹਾਂ ਨੇ AAP ਅਗਵਾਈ ਨੂੰ ਇਕ ਸੁਨੇਹਾ ਭੇਜ ਕੇ ਇਹ ਪੁੱਛਿਆ ਹੈ ਕਿ ਉਹ ਉਨ੍ਹਾਂ ਦੇ ਪ੍ਰਤੀ ਅਪਣਾ ਰੁੱਖ ਸਪੱਸ਼ਟ ਕਰਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਵਟਸਐਪ ਗਰੁੱਪਾਂ ਵਿਚੋਂ ਕੱਢ ਦਿਤਾ ਗਿਆ ਹੈ ਅਤੇ ਕੇਜਰੀਵਾਲ ਨੇ ਐਤਵਾਰ ਨੂੰ ਟਵਿਟਰ ਉਤੇ ਉਨ੍ਹਾਂ ਨੂੰ ਅਨਫਾਲੋ ਕਰ ਦਿਤਾ।
ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿਚ ਲਾਂਬਾ ਨੇ ਦਾਅਵਾ ਕੀਤਾ ਸੀ ਕਿ AAP ਨੇ ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵਲੋਂ ਭਾਰਤ ਰਤਨ ਵਾਪਸ ਲੈਣ ਦੇ ਪ੍ਰਸਤਾਵ ਦਾ ਵਿਰੋਧ ਕਰਨ ਨੂੰ ਲੈ ਕੇ ਉਸ ਤੋਂ ਅਸਤੀਫਾ ਮੰਗਿਆ ਗਿਆ ਸੀ। ਹਾਲਾਂਕਿ AAP ਨੇ ਇਸ ਦਾਅਵੇ ਨੂੰ ਖਾਰਜ ਕਰ ਦਿਤਾ ਸੀ।