ਸੁਪਰੀਮ ਕੋਰਟ ਵਲੋਂ ਮਮਤਾ ਬੈਨਰਜੀ ਨੂੰ ਵੱਡਾ ਝਟਕਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਚਿੱਟਫੰਡ ਘਪਲਾ ਮਾਮਲੇ 'ਚ ਮਮਤਾ ਬੈਨਰਜੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਕੋਲਕਾਤਾ ਦੇ ਪੁਲਿਸ ਮੁਖੀ ਰਾਜੀਵ ...

Mamata Banerjee, Kolkata Police Commissioner Rajeev Kumar

ਨਵੀਂ ਦਿੱਲੀ : ਚਿੱਟਫੰਡ ਘਪਲਾ ਮਾਮਲੇ 'ਚ ਮਮਤਾ ਬੈਨਰਜੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਕੋਲਕਾਤਾ ਦੇ ਪੁਲਿਸ ਮੁਖੀ ਰਾਜੀਵ ਕੁਮਾਰ ਤੋਂ ਪੁਛਗਿੱਛ ਦੀ ਕਰਨ ਇਜਾਜ਼ਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਪੁਲਿਸ ਮੁਖੀ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋ ਕੇ ਸਾਰੇ ਮਾਮਲਿਆਂ ਦੀ ਜਾਂਚ 'ਚ ਸਹਿਯੋਗ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਸ ਦੇ ਨਾਲ ਹੀ ਸੁਪਰੀਮ ਕੋਰਟ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਰਾਜੀਵ ਕੁਮਾਰ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ 'ਚ ਸੀ.ਬੀ.ਆਈ. ਸਾਹਮਣੇ ਪੇਸ਼ ਹੋਣਗੇ ਤੇ ਇਸ ਮਾਮਲੇ 'ਤੇ ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਨਾਲ ਹੀ ਇਹ ਸਾਫ਼ ਕੀਤਾ ਰਾਜੀਵ ਦੀ ਫਿਲਹਾਲ ਗ੍ਰਿਫ਼ਤਾਰੀ ਨਹੀਂ ਹੋਵੇਗੀ। ਕੋਰਟ ਨੇ ਰਾਜੀਵ ਨੂੰ ਬੰਗਾਲ ਤੋਂ ਬਾਹਰ ਸ਼ਿਲਾਂਗ ਵਿਚ ਸੀਬੀਆਈ ਦੇ ਸਾਹਮਣੇ ਪੇਸ਼ ਹੋਣ ਨੂੰ ਕਿਹਾ ਹੈ। ਦੱਸ ਦਈਏ ਕਿ ਬੰਗਾਲ ਦੀ ਸੀਐਮ ਮਮਤਾ ਸੀਬੀਆਈ ਦੇ ਖਿਲਾਫ ਤਿੰਨ ਦਿਨ ਤੋਂ ਧਰਨ 'ਤੇ ਬੈਠੀ ਹੋਈ ਹੈ।

ਸੁਪ੍ਰੀਮ ਕੋਰਟ ਦੇ ਇਸ ਆਦੇਸ਼ ਨਾਲ ਉਨ੍ਹਾਂ ਨੂੰ ਝੱਟਕਾ ਲਗਾ ਹੈ। ਅਦਾਲਤ ਨੇ ਨਾਲ ਹੀ ਰਾਜ ਦੇ ਮੁੱਖ ਸਕੱਤਰ, ਡੀਜੀਪੀ ਅਤੇ ਕੋਲਕਾਤਾ ਪੁਲਿਸ ਕਮਿਸ਼ਨਰ ਨੂੰ ਸੀਬੀਆਈ ਦੀ ਮਾਣਹਾਨੀ ਮੰਗ 'ਤੇ ਨੋਟਿਸ ਜਾਰੀ ਕੀਤਾ ਹੈ। ਬਹਿਸ ਦੇ ਦੌਰਾਨ ਸੀਬੀਆਈ ਦੇ ਵੱਲੋਂ ਪੇਸ਼ ਅਟਾਰਨੀ ਜਨਰਲ ਕੇਕੇ ਵੇਣੁਗੋਪਾਲ ਨੇ ਕਿਹਾ ਕਿ ਐਸਆਈਟੀ ਨੇ ਸਬੂਤਾਂ ਦੇ ਨਾਲ ਛੇੜਛਾੜ ਕੀਤੀ ਅਤੇ ਮਾਮਲੇ ਦੀ ਠੀਕ ਤਰੀਕੇ ਨਾਲ ਜਾਂਚ ਨਹੀਂ ਕੀਤੀ।

ਉਨ੍ਹਾਂ ਨੇ ਕਿਹਾ ਕਿ ਬੰਗਾਲ ਵਿਚ ਸੰਵਿਧਾਨਕ ਸੰਸਥਾਵਾਂ ਚਰਮਰਾ ਗਈ ਹੈ। ਵੇਣੁਗੋਪਾਲ ਨੇ ਕਿਹਾ ਕਿ ਐਸਆਈਟੀ ਡੇਟਾ ਅਤੇ ਲੈਪਟਾਪ ਨੂੰ ਸੁਰੱਖਿਅਤ ਨਹੀਂ ਰੱਖ ਪਾਈ। ਐਸਆਈਟੀ ਨੇ ਸੀਬੀਆਈ ਨੂੰ ਗਲਤ ਕਾਲ ਡੇਟਾ ਦਿਤਾ ਸੀ। ਬੰਗਾਲ ਸਰਕਾਰ ਦੇ ਵੱਲੋਂ ਪੇਸ਼ ਸੀਨੀਅਰ ਵਕੀਲ ਅਭੀਸ਼ੇਕ ਮਨੂੰ ਸਿੰਘਵੀ ਨੇ ਕਿਹਾ ਕਿ ਸੀਬੀਆਈ ਕੋਲਕਾਤਾ ਪੁਲਿਸ ਕਮਿਸ਼ਨਰ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸੀਬੀਆਈ ਅਫਸਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।