ਰਾਮ ਰਹੀਮ ਦੀ ਵੱਡੀ ਖ਼ਬਰ! ਰਾਮ ਰਹੀਮ ਦੀ ਜਾਨ ਨੂੰ ਖ਼ਤਰਾ, ਅਕਾਲੀਆਂ ਅਤੇ ਬੱਬਰ ਖਾਲਸਾ ਨਾਲ ਜੁੜੇ ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਹਾ ਕਿ ਰਾਮ ਰਹੀਮ...

Rohtak ram rahim was not included in the training camp held in sunaria jail

ਰੋਹਤਕ: ਹਰਿਆਣਾ ਦੇ ਰੋਹਤਕ ਦੇ ਸੁਨਾਰਿਆ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਜ਼ੀਰੋ ਬਜਟ ਕੁਦਰਤੀ ਖੇਤੀ ਵਿਚ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਪ੍ਰੋਗਰਾਮ ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵਰਤ ਅਤੇ ਰਾਜ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦੀ ਹਾਜ਼ਰੀ ਵਿਚ ਹੋਇਆ। ਪਰ ਇਸ ਵਿਚ ਰਾਮ ਰਹੀਮ ਨੂੰ ਸ਼ਾਮਲ ਨਹੀਂ ਕੀਤਾ ਗਿਆ। ਰਾਮ ਰਹੀਮ ਨੂੰ ਸ਼ਾਮਲ ਨਾ ਕੀਤੇ ਜਾਣ ਤੇ ਜੇਲ੍ਹ ਮੰਤਰੀ ਨੇ ਸੁਰੱਖਿਆ ਕਾਰਨਾਂ ਨੂੰ ਇਸ ਦੀ ਵਜ੍ਹ ਦੱਸਿਆ ਹੈ।

ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਹਾ ਕਿ ਰਾਮ ਰਹੀਮ ਨੂੰ ਬੱਬਰ ਖਾਲਸਾ ਅਤੇ ਅੰਤਰਰਾਸ਼ਟਰੀ ਅਤਿਵਾਦੀ ਤੋਂ ਖ਼ਤਰਾ ਹੈ। ਰਾਮ ਰਹੀਮ ਨੂੰ ਉਹਨਾਂ ਤੋਂ ਧਮਕੀ ਦਿੱਤੀ ਗਈ ਹੈ। ਇਹ ਸਾਰਾ ਕੁੱਝ ਗ੍ਰਹਿ ਵਿਭਾਗ ਭਾਰਤ ਸਰਕਾਰ ਦੇ ਨੋਟਿਸ ਵਿਚ ਹੈ। ਉਹਨਾਂ ਕਿਹਾ ਕਿ ਇਸ ਸਮੇਂ ਕੋਈ ਫ਼ੈਸਲਾ ਨਹੀਂ ਲੈ ਸਕਦੇ ਇਸ ਲਈ ਸੁਰੱਖਿਆ ਕਰ ਕੇ ਰਾਮ ਰਹੀਮ ਨੂੰ ਹੋਰਨਾਂ ਕੈਦੀਆਂ ਤੋਂ ਵੱਖ ਰੱਖਿਆ ਗਿਆ ਹੈ।

ਇਸ ਦੌਰਾਨ ਰਣਜੀਤ ਸਿੰਘ ਚੌਟਾਲਾ ਨੇ ਹਰਿਆਣਾ ਸਰਕਾਰ ਦੇ 100 ਦਿਨ ਦੇ ਕਾਰਜਕਾਲ ਤੇ ਕਿਹਾ ਕਿ 100 ਦਿਨ ਬਹੁਤ ਘਟ ਹੁੰਦੇ ਹਨ ਪਰ ਫਿਰ ਵੀ ਸਰਕਾਰ ਜਨਤਾ ਨੂੰ ਹਰ ਸੁਵਿਧਾ ਦੇਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਬਜਟ ਸੈਸ਼ਨ ਵਿਚ ਵਿਧਾਇਕਾਂ ਦੀ ਰਾਏ ਜਾਣਨ ਲਈ ਪ੍ਰੀ-ਬਜਟ ਸੈਸ਼ਨ ਬੁਲਾਉਣ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਗੀ ਪਹਿਲ ਕੀਤੀ ਹੈ।

ਦਸ ਦਈਏ ਕਿ ਪੰਚਕੂਲਾ ਦੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਉਸ ਦੇ ਆਸ਼ਰਮ ਵਿਚ ਰਹਿਣ ਵਾਲੀ ਸਾਧਵੀ ਨਾਲ ਬਲਾਤਕਾਰ ਅਤੇ ਪੱਤਰਕਾਰ ਹੱਤਿਆਕਾਂਡ ਦਾ ਦੋਸ਼ੀ ਠਹਿਰਾਉਂਦੇ ਹੋਏ ਉਸ ਨੂੰ ਵੀਹ ਸਾਲ ਦੀ ਸਜ਼ਾ ਸੁਣਾਈ ਹੈ। ਮਾਮਲਾ 2002 ਦਾ ਹੈ ਜਦੋਂ ਇੱਕ ਕਥਿਤ ਸਾਧਵੀ ਨੇ ਤਤਕਾਲੀਨ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੂੰ ਇੱਕ ਚਿੱਠੀ ਲਿਖ ਕੇ ਗੁਰਮੀਤ ਰਾਮ ਰਹੀਮ ਉੱਤੇ ਸਰੀਰਕ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਦਾਲਤ ਨੇ ਜਾਂਚ ਦੀ ਜ਼ਿੰਮੇਵਾਰੀ ਸੀਬੀਆਈ ਨੂੰ ਸੌਂਪ ਦਿੱਤੀ ਸੀ। 10 ਜੁਲਾਈ 2002 ਨੂੰ ਡੇਰਾ ਸੱਚਾ ਸੌਦਾ ਦੇ ਪ੍ਰਬੰਧਕ ਸਮਿਤੀ ਦੇ ਮੈਂਬਰ ਰਹੇ ਕੁਰੂਕਸ਼ੇਤਰ ਦੇ ਰਣਜੀਤ ਸਿੰਘ ਦਾ ਕਤਲ ਹੋ ਗਿਆ ਸੀ। ਇਸ ਦਾ ਦੋਸ਼ ਵੀ ਡੇਰਾ ਮੁਖੀ 'ਤੇ ਲੱਗਿਆ ਅਤੇ ਇਹ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹੈ।

24 ਅਕਤੂਬਰ, 2002 ਨੂੰ ਸਿਰਸਾ ਤੋਂ ਛਪਦੇ 'ਪੂਰਾ ਸੱਚਾ' ਨਾਂ ਦੇ ਅਖ਼ਬਾਰ ਦੇ ਸੰਪਾਦਕ ਰਾਮ ਚੰਦਰ ਛਤਰਪਤੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਹੀ ਗੋਲੀਆਂ ਮਾਰ ਦਿੱਤੀਆਂ ਗਈਆਂ। ਗੰਭੀਰ ਰੂਪ ਵਿਚ ਜ਼ਖਮੀ ਛਤਰਪਤੀ ਦੀ 21 ਅਕਤੂਬਰ 2002 ਨੂੰ ਮੌਤ ਹੋ ਗਈ। ਇਸ ਕਤਲ ਦਾ ਦੋਸ਼ ਵੀ ਡੇਰਾ ਮੁਖੀ ਉੱਤੇ ਲੱਗਿਆ ਅਤੇ ਇਹ ਕੇਸ ਵੀ ਅਦਾਲਤ ਦੇ ਵਿਚਾਰ ਅਧੀਨ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ।