ਦਿੱਲੀ ਨੂੰ ਛੱਡ ਕੇ ਪੂਰੇ ਦੇਸ਼ ਵਿਚ ਕੱਲ੍ਹ ਫਿਰ ਚੱਕਾ ਜਾਮ ਕਰਨਗੇ ਕਿਸਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ 31 ਕੰਪਨੀਆਂ ਦੀ ਤਾਇਨਾਤੀ ਨੂੰ ਦੋ ਹਫ਼ਤਿਆਂ ਲਈ ਵਧਾ ਦਿੱਤਾ ਗਿਆ

Chakka Jam

 ਨਵੀਂ ਦਿੱਲੀ: ਮੋਦੀ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਰੀਬ ਢਾਈ ਮਹੀਨੇ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਕੱਲ੍ਹ ਦਿੱਲੀ ਤੋਂ ਇਲਾਵਾ ਐਨਸੀਆਰ ਸਮੇਤ ਦੇਸ਼ ਭਰ ਵਿੱਚ ਕਿਸਾਨ  ਚੱਕਾ ਜਾਮ ਕਰਨਗੇ।

 ਸੰਯੁਕਤ ਕਿਸਾਨ ਮੋਰਚੇ ਨੇ ਕੱਲ੍ਹ ਦੁਪਹਿਰ 12 ਤੋਂ 3 ਵਜੇ ਤੱਕ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਕਿਸਾਨਾਂ  ਨੇ ਚੱਕਾ ਜਾਮ ਕਰਨ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੀ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਤਿਆਰੀਆਂ ਕਰ ਰਿਹਾ ਹੈ।

ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ 31 ਕੰਪਨੀਆਂ ਦੀ ਤਾਇਨਾਤੀ ਨੂੰ ਦਿੱਲੀ-ਐਨਸੀਆਰ ਵਿੱਚ ਦੋ ਹਫ਼ਤਿਆਂ ਲਈ ਵਧਾ ਦਿੱਤਾ ਗਿਆ ਹੈ। ਦਿੱਲੀ ਵਿੱਚ ਤਾਇਨਾਤ ਸਾਰੀਆਂ ਸੀਆਰਪੀਐਫ ਯੂਨਿਟਾਂ ਨੂੰ ਆਪਣੀਆਂ ਬੱਸਾਂ ਵਿੱਚ ਲੋਹੇ ਦਾ ਜਾਲ ਪਾਉਣ ਲਈ ਕਿਹਾ ਗਿਆ ਹੈ।