ਕਿਸਾਨੀ ਅੰਦੋਲਨ ਨੂੰ ਲੰਬਾ ਚਲਾਉਣ ਲਈ ਰਾਕੇਸ਼ ਟਿਕੈਤ ਨੇ ਦਿੱਤਾ ਨਵਾਂ ਫਾਰਮੂਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ 11 ਗੇੜ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ

Rakesh tikait

ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ ’ਤੇ ਕਰੀਬ ਢਾਈ ਮਹੀਨੇ ਤੋਂ ਕਿਸਾਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਗਾਜੀਪੁਰ ਸਰਹੱਦ 'ਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨਾਂ ਨੂੰ ਇਕ ਨਵਾਂ ਫਾਰਮੂਲਾ ਪੇਸ਼ ਕੀਤਾ ਹੈ।

ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਹਰ ਪਿੰਡ ਤੋਂ 15 ਵਿਅਕਤੀ 10 ਦਿਨਾਂ ਲਈ ਇੱਕ ਟਰੈਕਟਰ ਤੇ ਆਉਂਦੇ ਹਨ ਤਾਂ ਅੰਦੋਲਨ ਲੰਬੇ ਸਮੇਂ ਤੱਕ ਰਹੇਗੇ ਅਤੇ ਹਰ ਕਿਸਾਨ ਇਸ ਲਹਿਰ ਵਿੱਚ ਸ਼ਾਮਲ ਹੋ ਸਕੇਗਾ ਅਤੇ ਦਸ ਦਿਨਾਂ ਬਾਅਦ ਵਾਪਸ ਜਾ ਕੇ ਆਪਣੀ ਖੇਤੀ ਕਰ ਸਕਦਾ ਹੈ।

ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਜੱਥੇਬੰਦੀਆਂ ਦੇ ਆਗੂ ਹਮੇਸ਼ਾਂ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਰਹਿੰਦੇ ਹਨ ਪਰ ਸਰਕਾਰ ਗੱਲ ਵੀ ਨਹੀਂ ਕਰ ਰਹੀ। ਸਰਕਾਰ ਇਸ ਅੰਦੋਲਨ ਨੂੰ ਲੰਬੇ ਸਮੇਂ ਤੱਕ ਚਲਣ ਦੇਣਾ ਚਾਹੁੰਦੀ ਹੈ। ਅੰਦੋਲਨ ਨੂੰ ਲੰਬੇ ਸਮੇਂ ਲਈ ਚਲਾਉਣਾ ਹੈ ਇਸ ਲਈ ਕਿਸਾਨਾਂ ਨੂੰ ਇਕ ਫਾਰਮੂਲਾ ਦੱਸਿਆ ਗਿਆ ਹੈ। ਇਸ ਫਾਰਮੂਲੇ ਨੂੰ ਅਪਣਾਉਣ ਤੋਂ ਬਾਅਦ ਕਿਸਾਨ ਹਰੇਕ  ਕਿਸਾਨ ਇਸ ਵਿਚ ਹਿੱਸਾ ਲੈ ਸਕੇਗਾ ਅਤੇ ਲੰਬੇ ਸਮੇਂ ਤੋਂ ਅੰਦੋਲਨ ਚਲਾਇਆ ਜਾ ਸਕਦਾ ਹੈ।

ਟਿਕੈਤ ਨੇ ਅੱਗੇ ਕਿਹਾ ਕਿ ਇਸ ਫਾਰਮੂਲੇ ਦੇ ਅਨੁਸਾਰ, ਜੇ ਪਿੰਡ ਦੇ ਲੋਕ ਤਿਆਰ ਹੋ ਜਾਂਦੇ ਹਨ, ਤਾਂ ਹਰ ਇੱਕ ਪਿੰਡ ਦੇ 15 ਆਦਮੀ 10 ਦਿਨਾਂ ਲਈ ਅੰਦੋਲਨ ਵਾਲੀ ਥਾਂ ਤੇ ਰਹਿਣਗੇ ਅਤੇ ਉਸ ਤੋਂ ਬਾਅਦ 15 ਲੋਕਾਂ ਦਾ ਇੱਕ ਹੋਰ ਜੱਥਾ ਆ ਜਾਵੇਗਾ, ਜੋ ਉਨ੍ਹਾਂ ਤੋਂ ਪਹਿਲਾਂ ਧਰਨੇ ਵਾਲੀ ਥਾਂ ‘ਤੇ ਰਹੇ ਉਹ ਪਿੰਡ ਜਾ ਕੇ ਆਪਣੇ ਖੇਤਾਂ ਵਿੱਚ ਕੰਮ ਕਰ ਸਕਣਗੇ।

ਦੱਸ ਦੇਈਏ ਕਿ ਹੁਣ ਤੱਕ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ 11 ਗੇੜ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਕਿਸੇ ਵੀ ਮੀਟਿੰਗ ਦਾ ਕੋਈ ਨਤੀਜਾ ਪ੍ਰਾਪਤ ਨਹੀਂ ਹੋਇਆ। ਸਰਕਾਰ ਨੇ ਕਿਸਾਨਾਂ ਦੀ ਪੇਸ਼ਕਸ਼ ਨੂੰ ਰੱਦ ਕਰ ਦਿੱਤਾ, ਕਿਸਾਨਾਂ ਦੀ ਮੰਗ ਹੈ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਹੈ। ਇੱਥੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਕਿਸਾਨ ਉਸ ਤੋਂ ਸਿਰਫ ਇੱਕ ਫੋਨ ਕਾਲ ਦੀ ਦੂਰੀ ਤੇ ਹਨ।