26 ਜਨਵਰੀ ਨੂੰ ਹੋਈ ਹਿੰਸਾ ਵਿਚ ਹੁਣ ਤੱਕ 43 FIR

ਏਜੰਸੀ

ਖ਼ਬਰਾਂ, ਰਾਸ਼ਟਰੀ

13 ਮਾਮਲਿਆਂ ਦੀ ਵਿਸ਼ੇਸ਼ ਸੈੱਲ ਕਰ ਰਹੀ ਹੈ ਜਾਂਚ

Farmers

ਨਵੀਂ ਦਿੱਲੀ: 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਦੇਸ਼ ਦੀ ਰਾਜਧਾਨੀ, ਦਿੱਲੀ ਦੇ ਕਈ ਹਿੱਸਿਆਂ ਵਿੱਚ ਹਿੰਸਾ ਹੋਈ।  ਕੁੱਝ ਲੋਕ ਲਾਲ ਕਿਲ੍ਹੇ ਕੰਪਲੈਕਸ ਵਿਚ ਵੀ ਦਾਖਲ ਹੋ ਗਏ ਸਨ।

ਕੇਂਦਰ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਹੁਣ ਤੱਕ ਇਸ ਮਾਮਲੇ ਵਿੱਚ 43 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 13 ਮਾਮਲਿਆਂ ਦੀ ਜਾਂਚ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੂੰ ਸੌਂਪੀ ਗਈ ਹੈ।

ਦਰਅਸਲ, ਦਿੱਲੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਇਸ ਸਬੰਧ ਵਿੱਚ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਨੂੰ ਢੁਕਵੀਆਂ ਹਦਾਇਤਾਂ ਦੇਣ ਦੀ ਮੰਗ ਵੀ ਕੀਤੀ ਹੈ।