Chinese App ban: ਚੀਨੀ ਐਪਸ 'ਤੇ IT ਮੰਤਰਾਲੇ ਦਾ ਸ਼ਿਕੰਜਾ, ਸਰਕਾਰ ਨੇ 200 ਤੋਂ ਵੱਧ ਐਪਸ 'ਤੇ ਲਗਾਈ ਪਾਬੰਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੀਆਂ ਐਪਸ ਨੂੰ ਬਲਾਕ ਕਰੇਗਾ ਆਈਟੀ ਮੰਤਰਾਲਾ

Representational Image

ਨਵੀਂ ਦਿੱਲੀ : ਸਰਕਾਰ ਨੇ ਚੀਨੀ ਐਪਸ 'ਤੇ ਇਕ ਵਾਰ ਫਿਰ ਡਿਜੀਟਲ ਸਰਜੀਕਲ ਸਟ੍ਰਾਈਕ ਕੀਤੀ ਹੈ। ਹੁਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੇ ਚੀਨੀ ਲਿੰਕ ਵਾਲੀਆਂ 200 ਤੋਂ ਵੱਧ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਐਪਸ ਵਿੱਚ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਐਪਸ ਸ਼ਾਮਲ ਹਨ। ਗ੍ਰਹਿ ਮੰਤਰਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਨੇ ਇਨ੍ਹਾਂ ਚੀਨੀ ਲਿੰਕਡ ਐਪਸ ਨੂੰ ਤੁਰੰਤ ਅਤੇ ਐਮਰਜੈਂਸੀ ਆਧਾਰ 'ਤੇ ਬੈਨ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਚੀਨ ਨੇ ਕਲੋਨਿੰਗ ਜ਼ਰੀਏ ਬਣਾਈਆਂ ਤਿੰਨ ਸੁਪਰ ਗਾਂਵਾਂ, ਇਕ ਸਾਲ 'ਚ 18 ਟਨ ਦੁੱਧ ਦੇਣ ਦੀ ਸਮਰੱਥਾ ਰੱਖਦੀ ਹੈ ਇੱਕ ਗਾਂ 

ਗ੍ਰਹਿ ਮੰਤਰਾਲੇ ਦੇ ਇੱਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਨੇ ਜ਼ਰੂਰੀ ਅਤੇ ਐਮਰਜੈਂਸੀ ਆਧਾਰ 'ਤੇ ਚੀਨੀ ਲਿੰਕਾਂ ਵਾਲੇ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। 

ਰਿਪੋਰਟ ਮੁਤਾਬਕ ਗ੍ਰਹਿ ਮੰਤਰਾਲੇ ਨੇ ਛੇ ਮਹੀਨੇ ਪਹਿਲਾਂ 288 ਚੀਨੀ ਲੋਨ ਐਪਸ ਦੀ ਨਿਗਰਾਨੀ ਸ਼ੁਰੂ ਕੀਤੀ ਸੀ। ਇਨ੍ਹਾਂ ਵਿੱਚੋਂ 94 ਐਪਸ ਐਪ ਸਟੋਰ 'ਤੇ ਉਪਲਬਧ ਹਨ ਅਤੇ ਬਾਕੀ ਥਰਡ ਪਾਰਟੀ ਲਿੰਕ ਰਾਹੀਂ ਕੰਮ ਕਰ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ, ਗ੍ਰਹਿ ਮੰਤਰਾਲੇ ਵੱਲੋਂ ਇਸ ਹਫਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਨੂੰ ਇਨ੍ਹਾਂ ਐਪਸ ਨੂੰ ਬਲਾਕ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇਨ੍ਹਾਂ ਐਪਸ ਨੂੰ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਆਟੋ 'ਚ ਔਰਤ ਨਾਲ ਛੇੜਛਾੜ ਕਰਨ ਵਾਲੇ ਨੂੰ 2 ਸਾਲ ਦੀ ਕੈਦ 

ਰਿਪੋਰਟ ਮੁਤਾਬਕ ਤੇਲੰਗਾਨਾ, ਉੜੀਸਾ ਅਤੇ ਉੱਤਰ ਪ੍ਰਦੇਸ਼ ਵਰਗੇ ਸੂਬਿਆਂ ਦੇ ਨਾਲ-ਨਾਲ ਕੇਂਦਰੀ ਖੁਫੀਆ ਏਜੰਸੀਆਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਨ੍ਹਾਂ ਐਪਸ ਖਿਲਾਫ ਕਾਰਵਾਈ ਦੀ ਸਿਫਾਰਿਸ਼ ਕੀਤੀ ਹੈ। ਜਿਸ ਤੋਂ ਬਾਅਦ ਇਨ੍ਹਾਂ ਚੀਨੀ ਲਿੰਕਾਂ ਵਾਲੀਆਂ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਐਪਸ ਨੂੰ ਤੁਰੰਤ ਅਤੇ ਐਮਰਜੈਂਸੀ ਆਧਾਰ 'ਤੇ ਬੈਨ ਅਤੇ ਬਲਾਕ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਲੋਨ ਐਪਸ ਯੂਜ਼ਰਸ ਦੀ ਨਿੱਜੀ ਜਾਣਕਾਰੀ ਨੂੰ ਬਲੈਕਮੇਲ ਕਰਨ ਅਤੇ ਚੋਰੀ ਕਰਨ ਲਈ ਸਰਕਾਰ ਦੀ ਨਿਗਰਾਨੀ 'ਤੇ ਹਨ। ਇਹ ਐਪਸ ਬਿਨਾਂ ਕਿਸੇ ਕਾਗਜ਼ੀ ਕਾਰਵਾਈ ਅਤੇ ਕੇਵਾਈਸੀ ਤੋਂ ਬਿਨਾਂ ਲੋਨ ਦੀ ਪੇਸ਼ਕਸ਼ ਕਰਦੇ ਹਨ। ਅਜਿਹੇ 'ਚ ਲੋਕ ਇਨ੍ਹਾਂ ਐਪਸ ਤੋਂ ਲੋਨ ਲੈਣਾ ਸਭ ਤੋਂ ਆਸਾਨ ਅਤੇ ਤੇਜ਼ ਪ੍ਰਕਿਰਿਆ ਸਮਝਦੇ ਹਨ ਅਤੇ ਲੋਕ ਇਨ੍ਹਾਂ ਦਾ ਸ਼ਿਕਾਰ ਹੋ ਜਾਂਦੇ ਹਨ। ਕਈ ਵਾਰ ਤਾਂ ਲੋਕ ਕਰਜ਼ੇ ਅਤੇ ਬਲੈਕਮੇਲ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਵੀ ਕਰ ਲੈਂਦੇ ਹਨ।