PM Modi: ਵਿਰੋਧੀ ਧਿਰ ਨੇ ਲੰਬੇ ਸਮੇਂ ਤੱਕ ਸੱਤਾ ਤੋਂ ਬਾਹਰ ਰਹਿਣ ਦਾ ਸੰਕਲਪ ਲਿਆ: ਪ੍ਰਧਾਨ ਮੰਤਰੀ
ਕਾਂਗਰਸ ਇੱਕ ਵਿਰੋਧੀ ਪਾਰਟੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫ਼ਲ ਰਹੀ
PM Modi: ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਲੋਕ ਸਭਾ 'ਚ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰ ਨੇ ਲੰਬੇ ਸਮੇਂ ਤੱਕ ਸੱਤਾ ਤੋਂ ਬਾਹਰ ਰਹਿਣ ਦਾ ਸੰਕਲਪ ਲਿਆ ਹੈ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਬਹਿਸ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਵਿਰੋਧੀ ਧਿਰ ਦੀ ਹਾਲਤ ਲਈ ਕਾਂਗਰਸ ਸਭ ਤੋਂ ਵੱਡੀ ਦੋਸ਼ੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਇੱਕ ਵਿਰੋਧੀ ਪਾਰਟੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫ਼ਲ ਰਹੀ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਉਭਰਨ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੈਂ ਵਿਰੋਧੀ ਧਿਰ ਦੇ ਸੰਕਲਪ ਦੀ ਸ਼ਲਾਘਾ ਕਰਦਾ ਹਾਂ, ਉਨ੍ਹਾਂ ਦੇ ਭਾਸ਼ਣ ਨੇ ਇਸ ਸੰਕਲਪ ਦੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਬਾਹਰ ਹੀ ਰਹਿਣਾ ਪਵੇਗਾ। ''
ਉਨ੍ਹਾਂ ਕਿਹਾ ਕਿ ਇਹਨਾਂ ਵਿਚੋਂ ਕਈਆਂ (ਵਿਰੋਧੀ ਧਿਰ) ਨੇ ਚੋਣਾਂ ਲੜਨ ਦੀ ਹਿੰਮਤ ਗੁਆ ਦਿੱਤੀ ਹੈ, ਕੁਝ ਨੇ ਪਿਛਲੀ ਵਾਰ ਸੀਟਾਂ ਬਦਲੀਆਂ ਸਨ ਅਤੇ ਇਸ ਵਾਰ ਵੀ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। ''ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਮਲਿਕਾਰਜੁਨ ਖੜਗੇ ਜੀ ਇਕ ਘਰ ਤੋਂ ਦੂਜੇ ਘਰ ਗਏ, ਗੁਲਾਮ ਨਬੀ ਆਜ਼ਾਦ ਪਾਰਟੀ ਤੋਂ ਹੀ ਚਲੇ ਗਏ। ਇਸੇ ਪ੍ਰੋਡਕਟ ਨੂੰ ਲਾਂਚ ਕਰਨ ਦੀ ਕੋਸ਼ਿਸ਼ 'ਚ 'ਕਾਂਗਰਸ ਦੀ ਦੁਕਾਨ' ਨੂੰ ਤਾਲਾ ਲਗਾਉਣਾ ਪਿਆ ਹੈ। ''
ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਕਿ ਉਨ੍ਹਾਂ ਦੇ ਤੀਜੇ ਕਾਰਜਕਾਲ ਵਿਚ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਤਰ੍ਹਾਂ 'ਰੱਦ ਸੱਭਿਆਚਾਰ' ਵਿਚ ਫਸ ਗਈ ਹੈ ਕਿ ਉਹ ਦੇਸ਼ ਦੀਆਂ ਸਫਲਤਾਵਾਂ ਨੂੰ ਰੱਦ ਕਰ ਰਹੀ ਹੈ।