ਰੋਜ਼ ਸਵੇਰੇ ਨਿੰਬੂ ਪਾਣੀ ਪੀਣ ਨਾਲ ਹੁੰਦੇ ਹਨ ਕਈ ਫਾਇਦੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨਿੰਬੂ ਸਿਹਤ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਨਿੰਬੂ ਪਾਣੀ ਵਿਚ ਕਈ

Benefits of Lamon

ਨਿੰਬੂ ਸਿਹਤ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਨਿੰਬੂ ਪਾਣੀ ਵਿਚ ਕਈ ਪ੍ਰ੍ਕਾਰ ਦੇ ਪੌਸ਼ਟਿਕ ਤੱਤ ਮੌਮੂਦ ਹੁੰਦੇ ਹਨ, ਜੋ ਸ਼ਰੀਰ ਨੂੰ ਤੰਦਰੁਸਤ ਬਣਾਉਣ ਵਿਚ ਮਦਦ ਕਰਦੇ ਹਨ। ਸਵੇਰੇ ਖਾਲੀ ਪੇਟ ਨਿੰਬੂ ਪਾਣੀ ਪੀਣਾ ਵੀ ਸ਼ਰੀਰ ਲਈ ਕਾਫੀ ਅਸਰਦਾਰ ਹੁੰਦਾ ਹੈ। ਇਸ ਨਾਲ ਸ਼ਰੀਰ ਦੀ ਪਾਚਨ ਪ੍ਰ੍ਣਾਲੀ ਸਹੀ ਤਰੀਕੇ ਨਾਲ ਕੰਮ ਕਰਦੀ ਹੈ ਅਤੇ ਰੋਗਾਂ ਨਾਲ ਲੜਨ ਦੀ ਸਮਰੱਥਾ ਵੀ ਮਜ਼ਬੂਤ ਹੁੰਦੀ ਹੈ।

ਨਿੰਬੂ ਨੂੰ ਵਿਭਿੰਨ ਵਿਟਾਮਿਨ ਅਤੇ ਖਣਿਜ ਪਦਾਰਥਾ ਦਾ ਖਜਾਨਾ ਮੰਨਿਆ ਜਾਂਦਾ ਹੈ ਅਤੇ ਰੋਜ਼ ਸਵੇਰੇ ਨਿੰਬੂ ਪਾਣੀ ਪੀਣ ਨਾਲ ਕਈ ਤਰਾ੍ਹ੍ਂ ਦੇ ਲਾਭ ਹੁੰਦੇ ਹਨ। ਜ਼ਿਆਦਾਤਰ ਲੋਕ ਇਸ ਨੂੰ ਵਜ਼ਨ ਘਟਾਉਣ ਲਈ ਕੋਸੇ ਪਾਣੀ ਵਿਚ ਨਿੰਬੂ ਅਤੇ ਸ਼ਹਿਦ ਮਿਲਾ ਕੇ ਪੀਦੇਂ ਹਨ। ਹਾਲਾਂਕਿ ਬਹੁਤ ਘੱਟ ਲੋਕਾਂ ਨੂੰ ਪਤਾ ਹੈ ਕਿ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਬੁਰੇ ਪ੍ਰ੍ਭਾਵ ਵੀ ਪੈ ਸਕਦੇ ਹਨ। ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਸ਼ਰੀਰ ਵਿਚ ਪਾਣੀ ਦੀ ਕਮੀ ਵੀ ਹੋ ਜਾਂਦੀ ਹੈ ਅਤੇ ਡੀਹਾਈਡਰੇਸ਼ਨ ਦੀ ਸਮੱਸਿਆ ਵੱਧ ਸਕਦੀ ਹੈ।

ਰੋਜ਼ ਸਵੇਰੇ ਨਿੰਬੂ ਪਾਣੀ ਪੀਣ ਨਾਲ ਚਮੜੀ ਨੂੰ ਨਿਖਾਰਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਨਿੰਬੂ ਦਾ ਇਸਤੇਮਾਲ ਚਿਹਰੇ ਦੇ ਦਾਗ਼ ਧੱਬਿਆ ਨੂੰ ਦੂਰ ਕਰਨ ਲਈ ਵੀ ਕੀਤਾ ਜਾ ਸਕਦਾ ਹੈ। ਨਿੰਬੂ ਵਿਚ ਵਿਟਾਮਿਨ ‘ਸੀ’ ਦੀ ਮਾਤਰਾ ਕਾਫੀ ਜ਼ਿਆਦਾ ਪਾਈ ਜਾਂਦੀ ਹੈ।ਭੱਜ ਦੌੜ ਭਰੀ ਇਸ ਜ਼ਿੰਦਗੀ ਵਿਚ ਹਰ ਦਿਨ ਲੋਕ ਊਰਜਾਤਮਕ ਬਣੇ ਰਹਿਣਾ ਚਹੁੰਦੇ ਹਨ। ਇਸ ਲਈ ਰੋਜ਼ ਸਵੇਰੇ ਨਿੰਬੂ ਪਾਣੀ ਪੀਣ ਨਾਲ ਸ਼ਰੀਰ ਨੂੰ ਪੂਰੇ ਦਿਨ ਲਈ ਊਰਜਾ ਮੁਹੱਈਆ ਕਰਵਾਈ ਜਾ ਸਕਦੀ ਹੈ।

ਵਧੇ ਹੋਏ ਵਜ਼ਨ ਤੋਂ ਪਰੇਸ਼ਾਨ ਹੋ ਤਾਂ ਨਿੰਬੂ ਪਾਣੀ ਵਜ਼ਨ ਘੱਟ ਕਰਨ ਵਿਚ ਕਾਫੀ ਸਹਾਇਕ ਸਿੱਧ ਹੋਵੇਗਾ। ਨਿੰਬੂ ਵਿਚ ਪਾਇਆ ਜਾਣ ਵਾਲਾ ਪੇਕਟਿਨ ਫਾਇਬਰ ਸ਼ਰੀਰ ਨੂੰ ਭੁੱਖ ਮਹਿਸੂਸ ਨਹੀਂ ਹੋਣ ਦਿੰਦਾ ਜਿਸ ਕਰਕੇ ਵਿਅਕਤੀ ਬੇਲੋੜਾ ਨਹੀਂ ਖਾਂਦਾ।