ਸਿੱਖ ਸੰਗਤਾਂ ਲਈ ਹੁਣ ਤਖ਼ਤ ਸ਼੍ਰੀ ਪਟਨਾ ਸਾਹਿਬ ਜਾਣਾ ਹੋਇਆ ਸੌਖਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਿੱਖ ਸ਼ਰਧਾਲੂਆਂ ਦੀ ਵੱਡੀ ਮੰਗ ਅੱਜ ਪੂਰੀ ਹੁੰਦੀ ਨਜ਼ਰ ਆਈ ਜਦੋਂ ਚੰਡੀਗੜ੍ਹ ਤੋਂ ਪਟਨਾ ਸਾਹਿਬ ਲਈ ਸਿੱਧੀ ਉਡਾਣ ਦੇ ਸਬੰਧ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ...

File Photo

ਨਵੀਂ ਦਿੱਲੀ- ਸਿੱਖ ਸ਼ਰਧਾਲੂਆਂ ਦੀ ਵੱਡੀ ਮੰਗ ਅੱਜ ਪੂਰੀ ਹੁੰਦੀ ਨਜ਼ਰ ਆਈ ਜਦੋਂ ਚੰਡੀਗੜ੍ਹ ਤੋਂ ਪਟਨਾ ਸਾਹਿਬ ਲਈ ਸਿੱਧੀ ਉਡਾਣ ਦੇ ਸਬੰਧ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਮੈਬਰਾਂ ਦੁਆਰਾ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਉਸ ਸਮੇਂ ਸਿੱਖਾਂ ਲਈ ਖੁਸ਼ੀ ਦਾ ਕਾਰਨ ਬਣੀ ਜਦੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੁਆਰਾ 5 ਮਾਰਚ ਭਾਵ ਅੱਜ ਤੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਵਾਈ ਸਫ਼ਰ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ,

ਜਿਸ ਨਾਲ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਦੇ ਦਰਸ਼ਨ ਹੁਣ ਸਿੱਖ ਸੰਗਤਾਂ ਬਿਨ੍ਹਾਂ ਕਿਸੇ ਮੁਸਕਿਲ ਦੇ ਕਰ ਸਕਣਗੀਆਂ। ਇਸ ਸਮੇਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਿੱਖਾਂ ਦੀ ਲੰਬੇ ਸਮੇਂ ਤੋਂ ਚੰਡੀਗੜ੍ਹ ਤੋਂ ਪਟਨਾ ਸਾਹਿਬ ਲਈ ਹਵਾਈ ਸੇਵਾ ਦੀ ਮੰਗ ਹੁਣ ਪੂਰੀ ਹੋ ਚੁੱਕੀ ਹੈ।

ਇਸ ਖੁਸ਼ੀਆਂ ਭਰੇ ਮੌਕੇ ਤੇ ਮਨਜਿੰਦਰ ਸਿੰਘ ਸਿਰਸਾ,ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਬਹੁਤ ਸਾਰੀਆਂ ਮਹਾਨ ਸ਼ਖਸੀਅਤਾਂ ਮੌਜੂਦ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜਿੱਥੇ ਇਹ ਹਵਾਈ ਸਫ਼ਰ ਪੰਜਾਬ ਦੇ ਲੋਕਾਂ ਲਈ ਵਧੇਰੇ ਲਾਭਦਾਇਕ ਸਿੱਧ ਹੋਵੇਗਾ ਉੱਥੇ ਹੀ ਗੁਆਂਢੀ ਸੂਬੇ ਹਿਮਾਚਲ , ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕ ਵੀ ਇਸ ਸਫ਼ਰ ਦਾ ਲਾਭ ਉਠਾ ਸਕਦੇ ਹਨ।

ਅੱਜ ਇੰਡੀਗੋ ਏਅਰਲਾਈਨਜ਼ ਦਾ ਇੱਕ ਜਹਾਜ਼ ਸਵੇਰੇ 6:00 ਵਜੇ ਚੰਡੀਗੜ੍ਹ ਤੋਂ ਚੱਲ ਕੇ 7:25 ਵਜੇ ਪਟਨਾ ਸਾਹਿਬ ਪਹੁੰਚਿਆ। ਚੰਡੀਗੜ੍ਹ ਤੋਂ ਜਹਾਜ਼ ਨੂੰ ਰਵਾਨਾ ਕਰਨ ਸਮੇਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੱਖ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵੱਲੋਂ ਅਰਦਾਸ ਕੀਤੀ ਗਈ। ਪਟਨਾ ਸਾਹਿਬ ਪਹੁੰਚਣ ਤੇ ਗੁਰਦੁਆਰਾ ਪਟਨਾ ਸਾਹਿਬ ਹਵਾਈ ਗੁਰਦੁਆਰਾ ਬੋਰਡ ਵੱਲੋਂ ਮਹਿੰਦਰਪਾਲ ਸਿੰਘ ,

ਜਨਰਲ ਸਕੱਤਰ ਇੰਦਰਜੀਤ ਸਿੰਘ ਖਾਲਸਾ,ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਛਾਬੜਾ,ਸਕੱਤਰ ਲਖਵਿੰਦਰ ਸਿੰਘ ,ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਲਜੀਤ ਸਿੰਘ,ਸੁਪਰਡੈਂਟ ਗੁਰਦੁਆਰਾ ਬੋਰਡ ਅਤੇ ਕਾਰ ਸੇਵਾ ਭੂਰੀ ਸਾਹਿਬ ਵੱਲੋਂ ਬਾਬਾ ਸੁਖਵਿੰਦਰ ਸਿੰਘ ਸੁੱਖਾ ਵੱਲੋਂ ਸ੍ਰੀ ਪਟਨਾ ਸਾਹਿਬ ਪਹੁੰਚੀ ਸੰਗਤ ਦਾ ਨਿੱਘਾ ਸਵਾਗਤ ਕੀਤਾ ਗਿਆ। ਸਿੱਖ ਸੰਗਤਾਂ ਵੱਲੋਂ ਇਸ ਖੁਸ਼ੀ ਵਿੱਚ ਹਵਾਈ ਅੱਡਾ ਪਟਨਾ ਸਾਹਿਬ ਵਿਖੇ ਲੱਡੂ ਵੰਡੇ ਗਏ।