ਕੋਰੋਨਾ ਨੂੰ ਲੈ ਹਰਸ਼ਵਰਧਨ ਦਾ ਬਿਆਨ ਟਾਇਟੈਨਿਕ ਦੇ ਕਪਤਾਨ ਜਿਹਾ: ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ‘ਚ ਕੋਰੋਨਾ ਵਾਇਰਸ ਦਾ ਅਸਰ ਲਗਾਤਾਰ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰੀ...

Rahul Gandhi

ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਵਾਇਰਸ ਦਾ ਅਸਰ ਲਗਾਤਾਰ ਵਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰੀ ਡਾ.  ਹਰਸ਼ਵਰਧਨ ਨੇ ਵੀਰਵਾਰ ਨੂੰ ਸੰਸਦ ਵਿੱਚ ਇਸਦੀਆਂ ਤਿਆਰੀਆਂ ਨੂੰ ਲੈ ਕੇ ਬਿਆਨ ਦਿੱਤਾ। ਹੁਣ ਇਸ ਬਿਆਨ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਲਿਖਿਆ ਕਿ ਸਰਕਾਰ ਨੂੰ ਕੋਰੋਨਾ ਵਾਇਰਸ ਦੀ ਚੁਣੋਤੀ ਨਾਲ ਨਿੱਬੜਨ ਦਾ ਐਕਸ਼ਨ ਪਲਾਨ ਸਾਰਵਜਨਿਕ ਕਰਨਾ ਚਾਹੀਦਾ ਹੈ।

 

 

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸਦੇ ਨਾਲ ਹੀ ਕੇਂਦਰੀ ਮੰਤਰੀ ਦੇ ਬਿਆਨ ‘ਤੇ ਨਿਸ਼ਾਨਾ ਸਾਧਿਆ ਹੈ। ਆਪਣੇ ਟਵੀਟ ‘ਚ ਰਾਹੁਲ ਗਾਂਧੀ ਨੇ ਲਿਖਿਆ, ‘ਸਿਹਤ ਮੰਤਰੀ ਕਹਿ ਰਹੇ ਹਨ ਕਿ ਕੋਰੋਨਾ ਵਾਇਰਸ ਦੇ ਹਾਲਾਤ ‘ਤੇ ਭਾਰਤ ਸਰਕਾਰ ਨੇ ਪੂਰੀ ਤਰ੍ਹਾਂ ਕੰਟਰੋਲ ਕੀਤਾ ਹੋਇਆ ਹੈ। ਇਹ ਉਸੀ ਤਰ੍ਹਾਂ ਹੀ ਹੈ ਜਿਵੇਂ ਟਾਇਟੈਨਿਕ ਦੇ ਕੈਪਟਨ ਨੇ ਸਾਰੇ ਮੁਸਾਫਰਾਂ ਨੂੰ ਕਿਹਾ ਸੀ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਇਹ ਜਹਾਜ਼ ਡੂਬੇਗਾ ਨਹੀਂ।

ਦੱਸ ਦਈਏ ਕਿ ਰਾਹੁਲ ਗਾਂਧੀ ਇਸਤੋਂ ਪਹਿਲਾਂ ਵੀ ਕੋਰੋਨਾ ਵਾਇਰਸ ਦੇ ਮਸਲੇ ‘ਤੇ ਸਰਕਾਰ ‘ਤੇ ਕਈਂ ਵਾਰ ਨਿਸ਼ਾਨਾ ਸਾਧ ਚੁੱਕੇ ਹਨ। ਬੀਤੇ ਦਿਨੀਂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਪੀਐਮ ਨੂੰ ਸੋਸ਼ਲ ਮੀਡੀਆ ‘ਤੇ ਧਿਆਨ ਦੇਣ ਦੀ ਬਜਾਏ ਕੋਰੋਨਾ ਦੀਆਂ ਤਿਆਰੀਆਂ ਉੱਤੇ ਧਿਆਨ ਦੇਣਾ ਚਾਹੀਦਾ ਹੈ।  

ਸਿਹਤ ਮੰਤਰੀ ਨੇ ਦਿੱਤੀ ਸੀ ਜਾਣਕਾਰੀ

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਵੀਰਵਾਰ ਨੂੰ ਹੀ ਸੰਸਦ ਦੇ ਦੋਨਾਂ ਸਦਨਾਂ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਬਿਆਨ ਦਿੱਤਾ ਸੀ। ਹਰਸ਼ਵਰਧਨ ਨੇ ਕਿਹਾ ਸੀ ਕਿ ਭਾਰਤ ਵਿੱਚ ਇਸ ਨਾਲ ਨਿੱਬੜਨ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਰਹੀ ਹਨ ਅਤੇ ਕਿਸੇ ਨੂੰ ਘਬਰਾਉਣ ਜ਼ਰੂਰਤ ਨਹੀਂ ਹੈ।

ਭਾਰਤ ਸਰਕਾਰ ਦੇ ਮੁਤਾਬਿਕ ਦੇਸ਼ ਵਿੱਚ ਹੁਣ ਕੋਰੋਨਾ ਵਾਇਰਸ ਨਾਲ ਨਿੱਬੜਨ ਦੀਆਂ ਕੁੱਲ 15 ਲੈਬਾਂ ਬਣਾਈਆਂ ਜਾ ਚੁੱਕੀਆਂ ਹਨ, ਜਦੋਂ ਕਿ 19 ਹੋਰ ਵੀ ਲੈਬਾਂ ਬਣਨੀਆਂ ਬਾਕੀ ਹਨ। ਇਸਤੋਂ ਇਲਾਵਾ ਦੇਸ਼ ਦੇ ਸਾਰੇ ਏਅਰਪੋਰਟਾਂ ‘ਤੇ ਮੁਸਾਫਰਾਂ ਦੀ ਜਾਂਚ ਹੋ ਰਹੀ ਹੈ, ਵਿਦੇਸ਼ ਤੋਂ ਆਉਣ ਵਾਲੇ ਮੁਸਾਫਰਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ ਜਿਸ ਵਿੱਚ ਦੇਸ਼ੀ-ਵਿਦੇਸ਼ੀ ਨਾਗਰਿਕ ਸ਼ਾਮਿਲ ਹਨ।