ਕੋਰੋਨਾ ਵਾਇਰਸ: ਸਿਹਤ ਮੰਤਰਾਲੇ ਨੇ ਸਕੂਲਾਂ ਲਈ ਜਾਰੀ ਕੀਤੀ ਐਡਵਾਇਜ਼ਰੀ, ਪੜ੍ਹੋ ਪੂਰੀ ਖ਼ਬਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੋਰੋਨਾ ਵਾਇਰਸ ਦੇ 29 ਮਾਮਲਿਆਂ ਦੀ ਪੁਸ਼ਟੀ ਹੋਣ ਦੇ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਸਾਰੇ ਸਕੂਲਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ।

Photo

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ 29 ਮਾਮਲਿਆਂ ਦੀ ਪੁਸ਼ਟੀ ਹੋਣ ਦੇ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਸਾਰੇ ਸਕੂਲਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਉਹ ਕੈਂਪਸ ਵਿਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੂੰ ਇਕੱਠੇ ਨਾ ਹੋਣ ਦੇਣ।

ਮੰਤਰਾਲੇ ਨੇ ਕਿਹਾ ਹੈ ਕਿ ਜੇਕਰ ਕੋਈ ਵੀ ਵਿਦਿਆਰਥੀ ਅਤੇ ਸਕੂਲ ਦਾ ਕਰਮਚਾਰੀ ਬੀਤੇ 28 ਦਿਨ ਵਿਚ ਕੋਵਿਡ-19 ਨਾਲ ਪ੍ਰਭਾਵਿਤ ਦੇਸ਼ ਤੋਂ ਆਇਆ ਹੈ ਜਾਂ ਅਜਿਹੇ ਕਿਸੇ ਵਿਅਕਤੀ ਦੇ ਸੰਪਰਕ ਵਿਚ ਆਇਆ ਹੈ ਤਾਂ ਉਸ ‘ਤੇ ਨਿਗਰਾਨੀ ਰੱਖੀ ਜਾਵੇ ਅਤੇ ਉਸ ਨੂੰ 14 ਦਿਨ ਲਈ ਵੱਖ ਰੱਖਿਆ ਜਾਵੇ।

ਅਧਿਆਪਕਾਂ ਨੂੰ ਬੱਚਿਆਂ ਵਿਚ ਖਾਂਸੀ, ਬੁਖ਼ਾਰ, ਸਾਹ ਲੈਣ ਵਿਚ ਪਰੇਸ਼ਾਨੀ ਆਦਿ ਲੱਛਣਾ ‘ਤੇ ਨਜ਼ਰ ਰੱਖਣ ਅਤੇ ਮਾਪਿਆਂ ਨੂੰ ਤੁਰੰਤ ਸੂਚਿਤ ਕਰਨ ਅਤੇ ਜਾਂਚ ਕਰਾਉਣ ਲਈ ਕਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਸਕੂਲਾਂ ਨੂੰ ਵੱਖ-ਵੱਖ ਸਥਾਨਾਂ ‘ਤੇ ਸੈਨੇਟਾਈਜ਼ਰ ਰੱਖਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਪੈਰ ਪਸਾਰ ਲਏ ਹਨ।

ਇਟਲੀ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ ਪਹੁੰਚ ਗਈ ਹੈ। ਇਟਲੀ ਤੋਂ ਭਾਰਤ ਆਏ 15 ਯਾਤਰੀਆਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਭਾਰਤ ਵਿਚ ਹੁਣ ਤੱਕ ਕੋਰੋਨਾ ਦੇ ਕੁੱਲ 29 ਮਾਮਲਾ ਸਾਹਮਣੇ ਆਏ ਹਨ।