ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ੀ ਦੌਰਿਆਂ 'ਤੇ ਇੰਨੇ ਕਰੋੜ ਖਰਚੇ , ਜਾਣ ਕੇ ਰਹਿ ਜਾਵੋਗੇ ਦੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

jh mਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕ ਪਿਛਲੇ ਪੰਜ ਸਾਲਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ 'ਤੇ 446.52 ਕਰੋੜ ਰੁਪਏ ਦਾ ਖਰਚਾ ਆਇਆ ਹੈ।

file photo

ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ 'ਤੇ 446.52 ਕਰੋੜ ਰੁਪਏ ਦਾ ਖਰਚਾ ਆਇਆ ਹੈ। ਲੋਕ ਸਭਾ ਵਿਚ ਇਸ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਜੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ। 

ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਇਨ੍ਹਾਂ ਖਰਚਿਆਂ ਵਿੱਚ ਚਾਰਟਰਡ ਉਡਾਣ ਦੇ ਖਰਚੇ ਸ਼ਾਮਲ ਹਨ। ਉਹਨਾਂ ਪੀ.ਐੱਮ. ਮੋਦੀ ਦੇ ਪੰਜਾਂ ਵਰ੍ਹਿਆਂ ਦੀਆਂ ਵਿਦੇਸ਼ੀ ਫੇਰੀਆਂ ਦੀ ਲਾਗਤ ਦਾ ਵੀ ਜ਼ਿਕਰ ਕੀਤਾ। ਪੀਐਮ ਮੋਦੀ ਦੀ ਫੇਰੀ ਤੇ ਸਭ ਤੋਂ ਵੱਧ ਖਰਚਾ 2015-16 ਵਿੱਚ ਹੋਇਆ।

ਇਸ ਦੌਰਾਨ ਉਸ ਦੇ ਵਿਦੇਸ਼ੀ ਦੌਰਿਆਂ 'ਤੇ 121.85 ਕਰੋੜ ਰੁਪਏ ਖਰਚ ਹੋਇਆ। 78.52 ਕਰੋੜ ਰੁਪਏ 2016-17 ਵਿੱਚ ਖਰਚ ਕੀਤੇ ਗਏ। 2017-18 ਵਿਚ ਪ੍ਰਧਾਨ ਮੰਤਰੀ ਦੀ ਵਿਦੇਸ਼ੀ ਯਾਤਰਾ 'ਤੇ  99.90 ਕਰੋੜ ਰੁਪਏ 2018-19 ਵਿਚ 100.02 ਕਰੋੜ ਰੁਪਏ ਅਤੇ 2019-20 ਵਿੱਚ 46.23 ਕਰੋੜ ਰੁਪਏ ਖਰਚ ਕੀਤੇ ਗਏ ਹਨ। ਸਭ ਤੋਂ ਘੱਟ ਯਾਤਰਾ ਖਰਚੇ ਸਾਲ 2019 - 20 ਵਿਚ ਹੀ ਹੋਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।