ਇਟਲੀ ਤੋਂ ਆਏ ਰਾਹੁਲ ਗਾਂਧੀ ਦਾ ਕਰਾਓ ਟੈਸਟ, ਨਾਲ ਦੇ ਮੰਤਰੀਆਂ ਨੂੰ ਹੋ ਸਕਦੈ ਕੋਰੋਨਾ ਵਾਇਰਸ: BJP

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

6 ਇਟਾਲੀਅਨ ਸੈਲਾਨੀਆਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਤ ਲੋਕ ਸਭਾ ਵਿਚ...

Ramesh with Rahul

ਨਵੀਂ ਦਿੱਲੀ: 16 ਇਟਾਲੀਅਨ ਸੈਲਾਨੀਆਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਤ ਲੋਕ ਸਭਾ ਵਿਚ ਵੀ ਕੋਰੋਨਾ ਵਾਇਰਸ ਦਾ ਮੁੱਦਾ ਉੱਠਿਆ, ਅਤੇ ਭਾਰਤੀ ਜਨਤਾ ਪਾਰਟੀ ਦੇ ਸੰਸਦ ਰਮੇਸ਼ ਬਿਘੁੜੀ ਨੇ ਕਾਂਗਰਸ ਸੰਸਦ ਰਾਹੁਲ ਗਾਂਧੀ ਦਾ ਟੈਸਟ ਕਰਵਾਉਣ ਦੀ ਮੰਗ ਕੀਤੀ, ਕਿਉਂਕਿ ਉਹ ਸਿਰਫ਼ ਛੇ ਦਿਨ ਪਹਿਲਾਂ ਇਟਲੀ ਤੋਂ ਵਾਪਸ ਆਏ ਹਨ।

ਸੰਸਦ ਦੇ ਹੇਠਲੇ ਸਦਨ ਵਿੱਚ ਵੀਰਵਾਰ ਨੂੰ BJP ਸੰਸਦ ਨੇ ਕਿਹਾ ਕਿ (ਕਾਂਗਰਸ ਦੇ ਸਾਬਕਾ ਪ੍ਰਧਾਨ) ਰਾਹੁਲ ਗਾਂਧੀ ਸਿਰਫ ਛੇ ਦਿਨ ਪਹਿਲਾਂ ਹੀ ਇਟਲੀ ਤੋਂ ਪਰਤੇ ਹਨ, ਇਸ ਲਈ ਉਨ੍ਹਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਕਿਉਂਕਿ ਉਹ ਵੀ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਤਾਂ ਨਹੀਂ ਹਨ। ਰਮੇਸ਼ ਬਿਧੂੜੀ ਨੇ ਕਿਹਾ, ਸੰਸਦ ਸਾਰਿਆਂ ਨੂੰ ਮਿਦੇ ਹਨ ਸੋ, ਅਜਿਹੇ ‘ਚ ਜੋ ਸੰਸਦ ਰਾਹੁਲ ਗਾਂਧੀ ਦੇ ਨਾਲ ਬੈਠਦੇ ਹਨ, ਉਨ੍ਹਾਂ ਸਾਰਿਆਂ ਨੂੰ ਕੋਰੋਨਾਵਾਇਰਸ ਹੋ ਸਕਦਾ ਹੈ।

ਪਤਾ ਲੱਗਿਆ ਹੈ ਕਿ ਇਟਲੀ ਤੋਂ ਆਏ ਕਈ ਲੋਕਾਂ ਵਿਚ ਕੋਰੋਨਾ ਵਾਇਰਸ ਪਾਜਿਟਿਵ ਪਾਇਆ ਗਿਆ ਹੈ,  ਇਸ ਲਈ ਰਾਹੁਲ ਨੂੰ ਵੀ ਆਪਣਾ ਟੈਸਟ ਕਰਵਾ ਲੈਣਾ ਚਾਹੀਦਾ ਹੈ, ਅਤੇ ਰਿਪੋਰਟ ਦੇ ਬਾਰੇ ਸੰਸਦ ਨੂੰ ਦੱਸਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦਾ ਕਹਿਰ ਭਾਰਤ ਵਿੱਚ ਵੀ ਪਹੁੰਚ ਚੁੱਕਿਆ ਹੈ। ਭਾਰਤ ਵਿੱਚ 29 ਮਾਮਲੇ ਸਾਹਮਣੇ ਆ ਚੁੱਕੇ ਹਨ। ਭਾਰਤ ਤੋਂ ਇਲਾਵਾ ਦੁਨੀਆ ਦੇ ਕਈ ਦੇਸ਼ਾਂ ਵਿੱਚ ਵੀ ਕੋਰੋਨਾ ਵਾਇਰਸ ਹੌਲੀ-ਹੌਲੀ ਪੈਰ ਪਸਾਰਦਾ ਜਾ ਰਿਹਾ ਹੈ। ਉਥੇ ਹੀ, ਚੀਨ ਵਿੱਚ ਕੋਰੋਨਾ ਵਾਇਰਸ ਤੋਂ 31 ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਸਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 3000 ਤੋਂ ਪਾਰ ਪਹੁੰਚ ਗਈ ਹੈ।

ਕੁਲ ਪੁਸ਼ਟੀ ਮਾਮਲਿਆਂ ਦੀ ਗਿਣਤੀ 80,400 ਤੋਂ ਜ਼ਿਆਦਾ ਹੈ। ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ ਨੇ ਕਿਹਾ ਕਿ ਚੌਕਸੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਕਰਨ ਦੀ ਅਪੀਲ ਕੀਤੀ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਵੀਰਵਾਰ ਨੂੰ ਕਿਹਾ ਕਿ ਬੁੱਧਵਾਰ ਨੂੰ ਕੋਰੋਨਾ ਵਾਇਰਸ ਤੋਂ 139 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 31 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਸਾਰੀਆਂ ਮੌਤਾਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੁਬੇਈ ਪ੍ਰਾਂਤ ਅਤੇ ਉਸਦੀ ਰਾਜਧਾਨੀ ਵੁਹਾਨ ਵਿੱਚ ਹੋਈਆਂ ਹਨ। ਤਾਇਵਾਨ ਵਿੱਚ ਇੱਕ ਸ਼ਖਸ ਦੀ ਮੌਤ ਵੀ ਹੋਈ ਹੈ। ਇਸਤੋਂ ਇਲਾਵਾ ਹਾਂਗਕਾਂਗ ਵਿੱਚ 43, ਮਕਾਊ ਵਿੱਚ 9 ਅਤੇ ਤਾਇਵਾਨ ਵਿੱਚ 12 ਮਰੀਜਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।