ਕਾਨੂੰਨ ਵਾਪਸ ਨਾ ਲਏ ਤਾਂ ਕੇਂਦਰ ਸਰਕਾਰ ਨੂੰ ਚੋਣਾਂ ’ਚ ਕਰਨਾ ਪਵੇਗਾ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ, ‘‘ਕਿਸਾਨ 100 ਦਿਨਾਂ ਤੋਂ ਸੜਕਾਂ ’ਤੇ ਬੈਠੇ ਹਨ, ਪਰ ਸਰਕਾਰ ਉਨ੍ਹਾਂ ਦੀ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੈ

Farmers Protest

ਨਵੀਂ ਦਿੱਲੀ : ਕਾਂਗਰਸ ਦੀ ਕਿਸਾਨ ਇਕਾਈ ਨੇ ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਚੱਲ ਰਹੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਦੇ ਮੌਕੇ ਸ਼ੁਕਰਵਾਰ ਨੂੰ ਕਿਹਾ ਕੇਂਦਰ ਸਰਕਾਰ ਨੂੰ ਅੰਨਦਾਤਾਵਾਂ ਦੀ ਮੰਗਾ ਮੰਨਣੀ ਚਾਹੀਦੀ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੀ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਉਸ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਏਗਾ।

ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਉਪ ਪ੍ਰਧਾਨ ਸੁਰੇਂਦਰ ਸੋਲੰਕੀ ਨੇ ਇਕ ਬਿਆਨ ’ਚ ਕਿਹਾ, ‘‘ਕਿਸਾਨ 100 ਦਿਨਾਂ ਤੋਂ ਸੜਕਾਂ ’ਤੇ ਬੈਠੇ ਹਨ, ਪਰ ਸਰਕਾਰ ਉਨ੍ਹਾਂ ਦੀ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੈ। ਜੇਕਰ ਸਰਕਾਰ ਤਿੰਨੇ ਕਾਨੂੰਨਾਂ ਵਾਪਸ ਨਹੀਂ ਲੈਂਦੀ ਹੈ ਤਾਂ ਪੰਜ ਸੂਬਿਆਂ ਦੇ ਵਿਧਾਨਸਭਾ ਚੋਣਾਂ ’ਚ ਇਸ ਦਾ ਅਸਰ ਦੇਖਣ ਨੂੰ ਮਿਲੇਗਾ ਅਤੇ ਭਾਜਪਾ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾਂ ਕਰਨਾ ਪਏਗਾ।’’


ਉਨ੍ਹਾਂ ਦਸਿਆ, ‘‘ਕਿਸਾਨ ਕਾਂਗਰਸ ਦੇਸ਼ ਦੇ ਕਈ ਪਿੰਡਾਂ ਤੋਂ ਇਕੱਠੀ ਕੀਤੀ ਮਿੱਟੀ ਦੇ 101 ਘੜੇ ਆਉਣ ਵਾਲੀ ਸੱਤ ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਂਟ ਕਰੇਗੀ ਤਾਕਿ ਉਨ੍ਹਾਂ ਨੂੰ ‘ਮਿੱਟੀ ਦੀ ਸਹੁੰ’ ਵਾਲੇ ਉਨ੍ਹਾਂ ਦੇ ਚੋਣ ਵਾਅਦੇ ਬਾਰੇ  ਯਾਦ ਦਿਲਾਇਆ ਜਾ ਸਕੇ।