ਜਮਹੂਰੀ ਕਾਰਕੁਨਾਂ ’ਤੇ ਤਸ਼ੱਦਦ ਢਾਹੇ ਜਾਣ ਦੇ ਮਾਮਲੇ ਦੀ ਜਾਂਚ ਲਈ ਬਣੇ ਵਿਧਾਨ ਸਭਾ ਦੀ ਕਮੇਟੀ: ਮਜੀਠੀਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੰਗ ਕੀਤੀ ਕਿ ਹਰਿਆਣਾ ਸਰਕਾਰ ਤੇ ਦਿੱਲੀ ਦੇ ਜੇਲ੍ਹ ਮੰਤਰੀ ਸਤੇਂਦਰ ਜੈਨ ਦੀ ਨਿੰਦਾ ਲਈ ਮਤਾ ਪਾਸ ਕੀਤਾ ਜਾਵੇ

General Secretary Shiromani Akali Dal | MLA, Majitha

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਹਰਿਆਣਾ ਵਿਚ ਨੌਜਵਾਨਾਂ ’ਤੇ ਸਰੀਰਕ ਤੇ ਮਾਨਸਿਕ ਤਸ਼ੱਦਦ ਢਾਹੇ ਜਾਣ ਦੇ ਮਾਮਲੇ ਦੀ ਜਾਂਚ ਲਈ ਵਿਧਾਨ ਸਭਾ ਦੀ ਕਮੇਟੀ ਬਣਾਈ ਜਾਵੇ ਤੇ ਉਹਨਾਂ ਨੇ ਇਕ ਮਤਾ ਪਾਸ ਕਰ ਕੇ ਦਿੱਲੀ ਦੇ ਜੇਲ੍ਹ ਮੰਤਰੀ ਸਤੇਂਦਰ ਜੈਨ ਦੀ ਨਿਖੇਧੀ ਕਰਨ ਦੀ ਵੀ ਮੰਗ ਕੀਤੀ ਜਿਹਨਾਂ ਦੇ ਅਧੀਨ ਸਿੱਖਾਂ ਨਾਲ ਮਾੜਾ ਵਿਵਹਾਰ ਕੀਤਾ ਗਿਆ ਤੇ ਉਹ ਨੌਜਵਾਨਾਂ ’ਤੇ ਤਸ਼ੱਦਦ ਢਾਹੁਣ ਲਈ ਇਕ ਧਿਰ ਬਣੇ।