ਭਾਜਪਾ ਦੇ ਲੋਕ ਸਾਨੂੰ ਉਹ ਨੰਬਰ ਦੱਸ ਦੇਣ ਜਿਸ ’ਤੇ ਫੋਨ ਕਰਕੇ MSP ਮਿਲ ਜਾਵੇ- ਅਖਿਲੇਸ਼ ਯਾਦਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ, ‘ਸਰਕਾਰ ਨੇ ਗਲੋਬਲ ਮਹਾਂਮਾਰੀ ਵਿੱਚ ਕਿਸੇ ਨਾਲ ਗੱਲ ਕੀਤੇ ਬਿਨਾਂ ਇਹ ਤਿੰਨੋਂ ਕਾਨੂੰਨ ਪਾਸ ਕੀਤੇ।

Akhilesh Yadav

ਨਵੀਂ ਦਿੱਲੀ: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ 'ਅਵਾਜ਼' ਨਾ ਸੁਣਨ 'ਤੇ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ। ਅਖਿਲੇਸ਼ ਨੇ ਸ਼ੁੱਕਰਵਾਰ ਨੂੰ ਇੱਕ ਮੀਡੀਆ ਬ੍ਰੀਫਿੰਗ ਵਿੱਚ ਕਿਹਾ, ‘ਸਰਕਾਰ ਨੇ ਗਲੋਬਲ ਮਹਾਂਮਾਰੀ ਵਿੱਚ ਕਿਸੇ ਨਾਲ ਗੱਲ ਕੀਤੇ ਬਿਨਾਂ ਇਹ ਤਿੰਨੋਂ ਕਾਨੂੰਨ ਪਾਸ ਕੀਤੇ।