ਸਰਕਾਰ ਦੇ ਭ੍ਰਿਸ਼ਟਾਚਾਰ ਕਾਰਨ ਹਜ਼ਾਰਾਂ ਦਲਿਤ ਵਿਦਿਆਰਥੀ ਸਿੱਖਿਆਂ ਤੋਂ ਵਾਂਝੇ ਹੋ ਰਹੇ ਹਨ: ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਦਲਿਤ ਭਾਈਚਾਰੇ ਨੇ ਕੈਪਟਨ ਨੂੰ ਸੱਤਾ ਵਿੱਚ ਲਿਆਂਦਾ, ਹੁਣ ਕੈਪਟਨ ਉਨ੍ਹਾਂ ਨੂੰ ਦਬਾ ਰਹੇ ਹਨ

AAP Leader

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਸਕਾਲਰਸ਼ਿੱਪ ਨਾ ਮਿਲਣ ਕਾਰਨ ਦਲਿਤ ਵਿੱਦਿਆਰਥੀਆਂ ਨੂੰ ਹੋ ਰਹੀ ਪ੍ਰੇਸ਼ਾਨੀ ਅਤੇ ਦਲਿਤ ਅਧਿਕਾਰਾਂ ਦੇ ਮੁੱਦਿਆਂ ਨੂੰ ਚੁੱਕਿਆ । 'ਆਪ' ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਦਲਿਤਾਂ ਦੀ ਆਵਾਜ਼ ਚੁੱਕਦੇ ਹੋਏ ਚੰਡੀਗੜ੍ਹ ਦੇ ਐਮਐਲਏ ਹੋਸਟਲ ਤੋਂ ਪੰਜਾਬ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ। ਮਾਰਚ ਵਿੱਚ ਉਨ੍ਹਾਂ ਨਾਲ ਕਈ ਦਲਿਤ ਅਧਿਕਾਰ ਵਰਕਰ ਵੀ ਸ਼ਾਮਲ ਹੋਏ।