ਦਿੱਲੀ: ਦੋ ਬੱਚਿਆਂ ਦੀ ਹੱਤਿਆ ਕਰਨ ਤੋਂ ਬਾਅਦ ਮਾਂ ਨੇ ਕੀਤੀ ਖੁਦਕੁਸ਼ੀ, ਪੁਲਿਸ ਵੱਲੋਂ ਜਾਂਚ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਔਰਤ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲੀ ਹੈ।

delhi police

ਨਵੀਂ ਦਿੱਲੀ: ਉੱਤਰ-ਪੱਛਮੀ ਦਿੱਲੀ ਦੇ ਸ਼ਕੂਰਪੁਰ ਖੇਤਰ ਵਿਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੀਤੇ ਰਾਤ ਇਕ ਔਰਤ ਨੇ ਦੋ ਬੱਚਿਆਂ ਦੀ ਹੱਤਿਆ ਕਰਨ ਤੋਂ ਬਾਅਦ ਆਪ ਵੀ ਖੁਦਕੁਸ਼ੀ ਕਰ ਲਈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਔਰਤ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ  ਹੋਰ ਲੋਕਾਂ ਕੋਲੋਂ ਪੁੱਛਗਿੱਛ ਵੀ ਕਰ ਰਹੀ ਹੈ।