ਅਮੂਲ-ਵੇਰਕਾ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ, 2 ਰੁਪਏ ਪ੍ਰਤੀ ਲੀਟਰ ਦਾ ਕੀਤਾ ਵਾਧਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਦਰ ਡੇਅਰੀ ਨੇ ਦਿੱਲੀ-ਐਨਸੀਆਰ ਵਿਚ ਦੁੱਧ ਦੀ ਕੀਮਤ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਖਰੀਦ ਲਾਗਤ ਵਧਣ ਕਾਰਨ ਇਹ ਭਾਅ ਵਾਧਾ ਐਤਵਾਰ ਤੋਂ ਲਾਗੂ ਹੋਵੇਗਾ

Mother Dairy milk prices hiked by Rs 2

 

ਨਵੀਂ ਦਿੱਲੀ: ਮਦਰ ਡੇਅਰੀ ਨੇ ਦਿੱਲੀ-ਐਨਸੀਆਰ ਵਿਚ ਦੁੱਧ ਦੀ ਕੀਮਤ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਖਰੀਦ ਲਾਗਤ ਵਧਣ ਕਾਰਨ ਇਹ ਭਾਅ ਵਾਧਾ ਐਤਵਾਰ ਤੋਂ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਅਮੂਲ ਅਤੇ ਪਰਾਗ ਮਿਲਕ ਫੂਡਜ਼ ਨੇ ਦੁੱਧ ਦੀਆਂ ਕੀਮਤ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।

Mother Dairy

ਮਦਰ ਡੇਅਰੀ ਨੇ ਸ਼ਨੀਵਾਰ ਨੂੰ ਕਿਹਾ, “ਖਰੀਦ ਲਾਗਤ (ਕਿਸਾਨਾਂ ਨੂੰ ਅਦਾ ਕੀਤੀ ਜਾਣ ਵਾਲੀ ਫੀਸ), ਈਂਧਨ ਦੀ ਕੀਮਤ ਅਤੇ ਪੈਕੇਜਿੰਗ ਸਮੱਗਰੀ ਦੀ ਲਾਗਤ ਵਿਚ ਵਾਧੇ ਕਾਰਨ ਮਦਰ ਡੇਅਰੀ ਨੂੰ ਦਿੱਲੀ-ਐਨਸੀਆਰ ਵਿਚ ਦੁੱਧ ਦੀ ਕੀਮਤ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨਾ ਪਿਆ ਹੈ”।

Mother Dairy increase the milk prices

ਐਤਵਾਰ ਤੋਂ ਫੁੱਲ ਕਰੀਮ ਦੁੱਧ ਦੀ ਕੀਮਤ ਮੌਜੂਦਾ 57 ਰੁਪਏ ਤੋਂ 59 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਟੋਨਡ ਦੁੱਧ 49 ਰੁਪਏ ਪ੍ਰਤੀ ਲੀਟਰ, ਡਬਲ ਟੋਨਡ ਦੁੱਧ 43 ਰੁਪਏ ਪ੍ਰਤੀ ਲੀਟਰ, ਗਾਂ ਦਾ ਦੁੱਧ 51 ਰੁਪਏ ਪ੍ਰਤੀ ਲੀਟਰ ਹੋਵੇਗਾ। ਟੋਕਨ ਵਾਲਾ ਦੁੱਧ 44 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 46 ਰੁਪਏ ਪ੍ਰਤੀ ਲੀਟਰ ਹੋ ਜਾਵੇਗਾ।

Mother Dairy

ਮਦਰ ਡੇਅਰੀ ਨੇ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਵੀ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਹਨਾਂ ਖੇਤਰਾਂ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੀ ਪੜਾਅਵਾਰ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾਵੇਗਾ। ਮਦਰ ਡੇਅਰੀ ਦਾ ਦੁੱਧ ਦੇਸ਼ ਦੇ 100 ਤੋਂ ਵੱਧ ਸ਼ਹਿਰਾਂ ਵਿਚ ਮਿਲਦਾ ਹੈ। ਮਦਰ ਡੇਅਰੀ ਦਿੱਲੀ-ਐਨਸੀਆਰ ਵਿਚ ਪ੍ਰਤੀ ਦਿਨ 30 ਲੱਖ ਲੀਟਰ ਤੋਂ ਵੱਧ ਦੁੱਧ ਵੇਚਦੀ ਹੈ।