ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ 9 ਆਗੂਆਂ ਨੇ PM ਮੋਦੀ ਨੂੰ ਲਿਖੀ ਸਾਂਝੀ ਚਿੱਠੀ
ED ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਤਰੋਂ ਦਾ ਚੁੱਕਿਆ ਮੁੱਦਾ
ਨਵੀਂ ਦਿੱਲੀ : ਵਿਰੋਧੀ ਧਿਰ ਦੇ 9 ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਸਾਂਝਾ ਪੱਤਰ ਲਿਖਿਆ ਹੈ। ਵਿਰੋਧੀ ਧਿਰ ਦੇ ਨੇਤਾਵਾਂ ਨੇ ਭਾਜਪਾ ਦੀ ਕੇਂਦਰ ਸਰਕਾਰ 'ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਦੀ ਨਿੰਦਾ ਵੀ ਕੀਤੀ ਹੈ। ਸਾਂਝੇ ਪੱਤਰ 'ਚ ਹਿਮੰਤ ਬਿਸਵਾ ਸਰਮਾ 'ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ ਗਿਆ ਹੈ ਕਿ ਭਾਜਪਾ 'ਚ ਸ਼ਾਮਲ ਹੋਣ ਵਾਲੇ ਵਿਰੋਧੀ ਨੇਤਾਵਾਂ ਖ਼ਿਲਾਫ਼ ਧੀਮੀ ਜਾਂਚ ਚੱਲ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਏਜੰਸੀਆਂ ਦੀ ਨਿਰਪੱਖਤਾ 'ਤੇ ਸਵਾਲ ਖੜ੍ਹਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਇਸ ਸਾਂਝੀ ਚਿੱਠੀ ਵਿਚ ਰਾਜਪਾਲ ਦਫਤਰ 'ਤੇ ਵੀ ਸਵਾਲ ਚੁੱਕੇ ਗਏ ਹਨ। ਚੁਣੀਆਂ ਹੋਈਆਂ ਲੋਕਤੰਤਰਿਕ ਸਰਕਾਰਾਂ ਦੇ ਕੰਮਾਂ ਵਿਚ ਦਖਲ ਦੇਣ ਦਾ ਇਲਜ਼ਾਮ ਲਗਾਇਆ ਗਿਆ ਹੈ। ਚਿੱਠੀ ਵਿਚ ਜ਼ਿਕਰ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰਾਂ ਵਿਚਕਾਰ ਵੱਧ ਰਹੀ ਦਰਾਰ ਦਾ ਕਾਰਨ ਰਾਜਪਾਲ ਨੂੰ ਠਹਿਰਾਇਆ ਗਿਆ ਹੈ।
ਬੀਆਰਐਸ ਮੁਖੀ ਰੰਦਰਸ਼ੇਖਰ ਰਾਓ, JKNC ਮੁਖੀ ਫਾਰੂਖ ਅਬਦੁਲਾ, AITC ਮੁਖੀ ਮਮਤਾ ਬੈਨਰਜੀ, NCP ਮੁਖੀ ਸ਼ਰਦ ਪਵਾਰ ਅਤੇ ਸ਼ਿਵਸੈਨਾ ਮੁਖੀ ਊਧਵ ਠਾਕਰੇ ਨੇ ਕੇਂਦਰੀ ਏਜੰਸੀਆਂ ਦੇ ਖਰਾਬ ਹੋ ਰਹੇ ਅਕਸ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।
ਬਿਹਾਰ ਦੇ ਡਿਪਟੀ ਮੁੱਖ ਮੰਤਰੀ ਅਤੇ ਆਰਜੇਡੀ ਦੇ ਚੇਅਰਮੈਨ ਤੇਜਸਵੀ ਯਾਦਵ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਵੀ ਕੇਂਦਰ ਸਰਕਾਰ 'ਤੇ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਛਾਪੇਮਾਰੀ ਕਰਨ ਦਾ ਵਿਰੋਧ ਕੀਤਾ ਹੈ।