ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕਰਨ ਦੇ ਮਾਮਲੇ ‘ਚ DSGMC ਦੇ ਮੈਂਬਰਾਂ ਨੂੰ ਨੋਟਿਸ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਮੈਂਬਰਾਂ ਨੂੰ ਡੀਐਸੀ (DMC) ਵੱਲੋਂ ਨੋਟਿਸ ਜਾਰੀ ਕੀਤਾ ਗਿਆ।

DSGMC

ਦਿੱਲੀ: ਘੱਟ ਗਿਣਤੀ ਕਮਿਸ਼ਨ ਦਿੱਲੀ (DMC) ਵੱਲੋਂ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਕਈ ਮੈਂਬਰਾਂ ਖਿਲਾਫ ਦਰਜ ਸ਼ਿਕਾਇਤ ‘ਤੇ ਵਾਲ ਰੰਗਾਉਣ ਅਤੇ ਸ਼ਰਾਬ ਪੀਣ ਦੇ ਮਾਮਲੇ ‘ਤੇ ਨੋਟਿਸ ਜਾਰੀ ਹੋਇਆ ਹੈ, ਜਿਸ ਵਿਚ ਕਮੇਟੀ ਦੇ ਮੈਂਬਰਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਡੀਐਮਸੀ ਦੇ ਮੈਂਬਰ ਕਰਤਾਰ ਸਿੰਘ ਕੋਚਰ ਦਾ ਕਹਿਣਾ ਹੈ ਕਿ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਉਹਨਾਂ ਕੋਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜਿਨ੍ਹਾਂ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਨਾਂਅ ਵੀ ਸ਼ਾਮਿਲ ਹੈ। ਸ਼ਿਕਾਇਤ ਵਿਚ ਇਹ ਕਿਹਾ ਗਿਆ ਹੈ ਕਿ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਆਪਣੇ ਵਾਲ ਅਤੇ ਦਾਹੜੀ ਰੰਗਦੇ ਹਨ ਅਤੇ ਸ਼ਰਾਬ ਵੀ ਪੀਂਦੇ ਹਨ, ਜਿਸ ਨੂੰ ਦਿੱਲੀ ਸਿੱਖ ਗੁਰਦੁਆਰਾ ਐਕਟ 1971 ਦੀ ਉਲੰਘਣਾ ਮੰਨਿਆ ਜਾਂਦਾ ਹੈ।

ਉਹਨਾਂ ਕਿਹਾ ਕਿ ਡੀਐਸੀ ਨੇ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 20 ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ ਸੀ। ਕੇਵਲ ਤਿੰਨ ਮੈਂਬਰਾਂ ਦੇ ਜਵਾਬ ਨਾਲ ਬਾਕੀਆਂ ਨੂੰ 11 ਅਪ੍ਰੈਲ ਤੱਕ ਸਮਾਂ ਦਿੱਤਾ ਗਿਆ। ਕੋਚਰ ਦਾ ਕਹਿਣਾ ਹੈ ਕਿ ਜਾਂਚ ਲਈ ਡੋਪ ਟੈਸਟ ਕੀਤਾ ਜਾਵੇਗਾ ਅਤੇ ਪੰਜ ਪਿਆਰਿਆਂ ਦੀ ਕਮੇਟੀ ਬਣਾਈ ਜਾਵੇਗੀ।

ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਡੀਐਮਸੀ ਨੂੰ ਇਸ ਸਬੰਧੀ ਸਵਾਲ ਕਰਨ ਦਾ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਡੀਐਮਸੀ ਮੈਂਬਰਾਂ ਦੀ ਨਿਯੁਕਤੀ ਸੂਬੇ ਦੀ ਸਰਕਾਰ ਵੱਲੋਂ ਕੀਤੀ ਜਾਂਦੀ ਹੈ, ਇਸ ਲਈ ਆਮ ਆਦਮੀ ਪਾਰਟੀ ਇਸ ਨੂੰ ਰਾਜਨੀਤਿਕ ਮੁੱਦਾ ਬਣਾ ਰਹੀ ਹੈ। ਰਾਜੌਰੀ ਗਾਰਡਨ ਤੋਂ ਭਾਜਪਾ ਸਾਂਸਦ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਕਿਹਾ ਕਿ ਅਸੀਂ ਸਿਰਫ ਅਕਾਲ ਤਖਤ ਸਾਹਿਬ ਨੂੰ ਹੀ ਜਵਾਬਦੇਹ ਹਾਂ ਸਰਕਾਰ ਨੂੰ ਨਹੀਂ। ਉਹਨਾਂ ਕਿਹਾ ਕਿ ਡੀਐਸਸੀ ਨੂੰ ਇਸ ਮੁੱਦੇ ‘ਤੇ ਫੈਸਲਾ ਲੈਣ ਦਾ ਕੋਈ ਅਧਿਕਾਰ ਨਹੀਂ ਹੈ।

ਡੀਐਮਸੀ ਦੇ ਚੇਅਰਪਰਸਨ ਜ਼ਾਫਾਰੁਲ ਇਸਲਾਮ ਖਾਨ ਨੇ ਕਿਹਾ ਕਿ ਨੋਟਿਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਹੀਂ ਬਲਕਿ ਵਿਅਕਤੀਆਂ ਨੂੰ ਦਿੱਤਾ ਗਿਆ ਹੈ। 29 ਜਨਵਰੀ ਨੂੰ ਦਲਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਐਕਟ ਦੀ ਉਲੰਘਣਾ ਕਰ ਰਹੇ ਹਨ ਅਤੇ ਸਿੱਖ ਰਹਿਤ ਮਰਿਆਦਾ ਨੂੰ ਭੰਗ ਕਰ ਰਹੇ ਹਨ।