ਕੋਰੋਨਾ : ਮੋਦੀ ਨੇ ਮਨਮੋਹਨ ਸਿੰਘ, ਸੋਨੀਆ ਗਾਂਧੀ, ਪ੍ਰਣਬ ਮੁਖਰਜੀ ਸਮੇਤ ਵੱਡੇ ਆਗੂਆਂ ਨਾਲ ਕੀਤੀ ਚਰਚਾ

ਏਜੰਸੀ

ਖ਼ਬਰਾਂ, ਰਾਸ਼ਟਰੀ

: ਕੋਰੋਨਾ ਵਾਇਰਸ ਖਿਲਾਫ਼ ਜੰਗ ਵਿਚ ਪੀਐਮ ਮੋਦੀ ‘ਸਭ ਦਾ ਸਾਥ ਅਤੇ ਸਭ ਦਾ ਵਿਸ਼ਵਾਸ’ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ

Photo

ਨਵੀਂ ਦਿੱਲੀ: ਕੋਰੋਨਾ ਵਾਇਰਸ ਖਿਲਾਫ਼ ਜੰਗ ਵਿਚ  ਪੀਐਮ ਮੋਦੀ ‘ਸਭ ਦਾ ਸਾਥ ਅਤੇ ਸਭ ਦਾ ਵਿਸ਼ਵਾਸ’ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸ ਲਈ ਉਹ ਸਰਬ ਪਾਰਟੀ ਬੈਠਕ ਤੋਂ ਪਹਿਲਾਂ ਹੀ ਸਾਰੀਆਂ ਸਿਆਸੀ ਧਿਰਾਂ ਦੇ ਨਾਲ ਚਰਚਾ  ਵਿਚ ਜੁਟ ਗਏ ਹਨ। 

ਪੀਐਮ ਮੋਦੀ ਨੇ ਐਤਵਾਰ ਨੂੰ ਦੋ ਸਾਬਕਾ ਰਾਸ਼ਟਰਪਤੀਆਂ ਅਤੇ ਦੋ ਸਾਬਕਾ ਪ੍ਰਧਾਨ ਮੰਤਰੀਆਂ ਤੋਂ ਇਲਾਵਾ ਵਿਰੋਧੀ ਧਿਰ ਦੇ ਕਈ ਵੱਡੇ ਨੇਤਾਵਾਂ ਨਾਲ ਕੋਰੋਨਾ ਸੰਕਟ ‘ਤੇ ਚਰਚਾ ਕੀਤੀ। ਪੀਐਮ ਮੋਦੀ ਨੇ ਕੋਰੋਨਾ ਵਾਇਰਸ ਖ਼ਿਲਾਫ ਚੱਲ ਰਹੀ ਜੰਗ ਦੌਰਾਨ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਪ੍ਰਤਿਭਾ ਪਾਟਿਲ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਐਚਡੀ ਦੇਵਗੌੜਾ ਨਾਲ ਫੋਨ ‘ਤੇ  ਗੱਲਬਾਤ ਕੀਤੀ। 

ਇਸ ਤੋਂ ਇਲਾਵਾ ਉਹਨਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਗੱਲਬਾਤ ਕੀਤੀ। ਪੀਐਮ ਮੋਦੀ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ, ਅਖਿਲੇਸ਼ ਯਾਦਵ, ਟੀਐਮਸੀ ਦੀ ਮੁਖੀ ਮਮਤਾ ਬੈਨਰਜੀ, ਬੀਜਦ ਮੁਖੀ ਨਵੀਨ ਪਟਨਾਇਕ, ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਦੱਖਣੀ ਭਾਰਤ ਦੇ ਵੱਡੇ ਨੇਤਾਵਾਂ ਨਾਲ ਵੀ ਚਰਚਾ ਕੀਤੀ ਹੈ।

ਕੋਰੋਨਾ ਤੋਂ ਨਜਿੱਠਣ ਲਈ ਰਣਨੀਤੀ ਬਣਾਉਣ ਲਈ ਪੀਐਮ ਮੋਦੀ ਨੇ 8 ਅਪ੍ਰੈਲ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਦੇ ਨਾਲ ਵੀਡੀਓ ਕਾਨਫਰੰਸ ਦੇ ਜ਼ਰੀਏ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਸਮੇਂ ਦੇਸ਼ ਕੋਰੋਨਾ ਸੰਕਟ ਨਾਲ ਜੂਝ ਰਿਹਾ ਹੈ।

ਦੇਸ਼ ਵਿਚ ਕੋਰੋਨਾ ਵਾਇਰਸ ਕੇਸਾਂ ਦੀ ਗਿਣਤੀ 3 ਹਜ਼ਾਰ ਤੋਂ ਪਾਰ ਚਲੀ ਗਈ ਹੈ। 77 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 266 ਲੋਕ ਠੀਕ ਹੋਏ ਹਨ। ਚੀਨ ਤੋਂ ਬਾਅਦ ਕੋਰੋਨਾ ਵਾਇਰਸ ਦੁਨੀਆ ਭਰ ਵਿਚ ਕਹਿਰ ਬਰਸਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।