ਦੇਸ਼ ਦੀ ਸਭ ਤੋਂ ਬਜ਼ੁਰਗ 118 ਸਾਲਾ ਔਰਤ ਨੇ ਲਗਵਾਇਆ ਕੋਰੋਨਾ ਟੀਕਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਆਧਾਰ ਕਾਰਡ 'ਚ ਉਨ੍ਹਾਂ ਦੀ ਜਨਮ ਤਾਰੀਖ਼ 1 ਜਨਵਰੀ 1903 ਦਰਜ ਹੈ।

118-yr-old woman gets corona vaccine in MP

ਸਾਗਰ- ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਖਿਮਲਾਸਾ ਸਿਹਤ ਕੇਂਦਰ 'ਚ 118 ਸਾਲਾ ਬੀਬੀ ਨੇ ਕੋਰੋਨਾ ਦਾ ਟੀਕਾ ਲਗਵਾਇਆ ਹੈ। ਦੇਸ਼ ਭਰ 'ਚ ਕੋਰੋਨਾ ਦੀ ਦੂਜੀ ਲਹਿਰ ਵਿਚਾਲੇ ਇਸ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਅਧੀਨ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਖਿਮਲਾਸਾ ਸਿਹਤ ਕੇਂਦਰ 'ਚ ਐਤਵਾਰ ਨੂੰ ਪਿੰਡ ਸਦਰਪੁਰ ਵਾਸੀ 118 ਸਾਲਾ ਤੁਲਸਾ ਬਾਈ ਬੰਜਾਰਾ ਨੇ ਕੋਰੋਨਾ ਦਾ ਟੀਕਾ ਲਗਵਾਇਆ। 

ਆਧਾਰ ਕਾਰਡ 'ਚ ਉਨ੍ਹਾਂ ਦੀ ਜਨਮ ਤਾਰੀਖ਼ 1 ਜਨਵਰੀ 1903 ਦਰਜ ਹੈ। ਇਸ ਦੇ ਨਾਲ ਹੀ ਉਸ ਨੇ ਕੋਰੋਨਾ ਦਾ ਟੀਕਾ ਲਗਵਾਉਣ ਵਾਲੀ ਦੇਸ਼ ਦੀ ਸਭ ਤੋਂ ਬਜ਼ੁਰਗ ਬੀਬੀ ਦੇ ਰੂਪ 'ਚ ਆਪਣਾ ਨਾਮ ਦਰਜ ਕਰਵਾ ਲਿਆ ਹੈ। ਟੀਕਾ ਲਗਵਾਉਣ ਤੋਂ ਬਾਅਦ ਬਜ਼ੁਰਗ ਬੀਬੀ ਤੁਲਸਾ ਬਾਈ ਨੇ ਦੱਸਿਆ ਕਿ ਮੈਂ ਪੂਰੀ ਤਰ੍ਹਾਂ ਸਿਹਤਮੰਦ ਹਾਂ। ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਕੋਲ ਵਾਲੇ ਸਿਹਤ ਕੇਂਦਰ 'ਚ ਜਾ ਕੇ ਟੀਕਾ ਲਗਵਾਉਣ।