ਕੋਰੋਨਾ ਦਾ ਕਹਿਰ ਜਾਰੀ, 8 ਅਪ੍ਰੈਲ ਨੂੰ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਪੀਐਮ ਮੋਦੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਵੀਡੀਓ ਕਾਨਫਰੰਸ ਜ਼ਰੀਏ ਹੋਵੇਗੀ ਅਹਿਮ ਮੀਟਿੰਗ

PM Narendra Modi to interact with Chief Ministers on COVID-19

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਵਿਚ ਚਿੰਤਾਜਨਕ ਹਾਲਾਤ ਬਣੇ ਹੋਏ ਹਨ। ਇਸ ਦੌਰਾਨ ਕੋਰੋਨਾ ਦੀ ਸਥਿਤੀ ਅਤੇ ਟੀਕਾਕਰਣ ਮੁਹਿੰਮ ’ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਅਪ੍ਰੈਲ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਬੈਠਕ ਸ਼ਾਮ 6.30 ਵਜੇ ਵੀਡੀਓ ਕਾਨਫਰੰਸ ਜ਼ਰੀਏ ਆਯੋਜਿਤ ਕੀਤੀ ਜਾਵੇਗੀ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦਾ ਅੰਕੜਾ ਵਧ ਕੇ ਇਕ ਲੱਖ ਤੋਂ ਪਾਰ ਹੋ ਗਿਆ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਦੌਰਾਨ 1,03,558 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਦਰਜ ਕੀਤੇ ਗਏ, ਜਦਕਿ 478 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4 ਅਪ੍ਰੈਲ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਅਤੇ ਟੀਕਾਕਰਣ ਮੁਹਿੰਮ ਨੂੰ ਲੈ ਕੇ ਇਕ ਉੱਚ ਪੱਧਰੀ ਬੈਠਕ ਵੀ ਸੱਦੀ ਸੀ।