ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੋਰੋਨਾ ਦਾ ਟੀਕਾ ਲਗਵਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੋਕਾਂ ਨੂੰ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਅਪਨਾਉਣ ਦੀ ਕੀਤੀ ਅਪੀਲ

Uttar Pradesh CM Yogi Adityanath receives first dose of COVID-19 vaccine

ਲਖਨਊ: ਇਕ ਪਾਸੇ ਜਿਥੇ ਦੇਸ਼ ਵਿਚ ਕੋਰੋਨਾ ਦੀ ਲਾਗ ਇਕ ਵਾਰ ਫਿਰ ਫੈਲ ਰਹੀ ਹੈ, ਉਥੇ ਹੀ ਇਸ ਦੇ ਫੈਲਣ ਤੋਂ ਬਚਾਅ ਲਈ ਟੀਕਾਕਰਣ ਦੀ ਪ੍ਰਕਿਰਿਆ ਨੂੰ ਵੀ ਤੇਜ਼ ਕੀਤਾ ਗਿਆ ਹੈ। ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਲਖਨਊ ਦੇ ਸਿਵਲ ਹਸਪਤਾਲ ਵਿਖੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲਈ।

ਟੀਕਾ ਲਗਵਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਟੀਕਾ ਮੁਫਤ ਉਪਲਬਧ ਹੈ, ਇਸ ਦੇ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਸਿਹਤ ਮੰਤਰਾਲੇ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਦੇਸ਼ ਦੇ ਵਿਗਿਆਨੀਆਂ ਦਾ ਵੀ ਧੰਨਵਾਦ ਕਰਦਾ ਹਾਂ।

ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਜਦੋਂ ਸਾਡੀ ਵਾਰੀ ਆਵੇ ਤਾਂ, ਸਾਨੂੰ ਸਾਰਿਆਂ ਨੂੰ ਟੀਕਾ ਲੈਣਾ ਚਾਹੀਦਾ ਹੈ। ਸੀਐਮ ਯੋਗੀ ਨੇ ਕਿਹਾ ਕਿ ਮੈਂ ਲੋਕਾਂ ਨੂੰ ਟੀਕਾ ਲੈਣ ਤੋਂ ਬਾਅਦ ਵੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਅਪਨਾਉਣ ਦੀ ਅਪੀਲ ਕਰਨਾ ਚਾਹੁੰਦਾ ਹਾਂ।