ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

12 ਅਪ੍ਰੈਲ ਨੂੰ ਹੋਵੇਗੀ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ ਦੀ ਸੁਣਵਾਈ

Manish Sisodia's judicial custody extended till April 17

ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਹੁਣ 12 ਅਪ੍ਰੈਲ ਨੂੰ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਹੈ। ਬੁੱਧਵਾਰ ਨੂੰ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫ਼ੈਸਲਾ ਲਿਆ।

ਇਹ ਵੀ ਪੜ੍ਹੋ:   ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪੁਲਿਸ ਅੜਿੱਕੇ 

ਸਿਸੋਦੀਆ ਦੇ ਵਕੀਲ ਵਿਵੇਕ ਜੈਨ ਨੇ ਬੁੱਧਵਾਰ ਨੂੰ ਅਦਾਲਤ 'ਚ ਕਿਹਾ ਕਿ ਮਨੀਸ਼ ਸਿਸੋਦੀਆ ਜਾਂ ਉਨ੍ਹਾਂ ਦੇ ਪਰਿਵਾਰ ਦੇ ਖਾਤੇ 'ਚ ਇਕ ਰੁਪਿਆ ਵੀ ਨਹੀਂ ਆਇਆ ਹੈ। ਜਾਂਚ ਏਜੰਸੀ ਨੇ ਉਸ ਦੇ ਘਰ ਛਾਪਾ ਮਾਰਿਆ। ਉਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ। ਸਿਸੋਦੀਆ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੋਈ ਸਬੂਤ ਨਹੀਂ ਹੈ।

ਇਹ ਵੀ ਪੜ੍ਹੋ:   ਦਿੱਗਜ਼ ਕ੍ਰਿਕਟਰ ਨੂੰ ਹੋਇਆ ਕਿੰਗਫਿਸ਼ਰ ਕੈਲੇਂਡਰ ਗਰਲ ਨਾਲ ਪਿਆਰ, ਪੜ੍ਹੋ ਉਨ੍ਹਾਂ ਦੀ ਜ਼ਿੰਦਗੀ ਬਾਰੇ ਦਿਲਚਸਪ ਕਿੱਸੇ  

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਫਿਲਹਾਲ ਈਡੀ ਦੀ ਹਿਰਾਸਤ ਵਿੱਚ ਹਨ। ਇਸ ਤੋਂ ਪਹਿਲਾਂ 20 ਮਾਰਚ ਨੂੰ ਈਡੀ ਨੇ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਸੀ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਸਿਸੋਦੀਆ ਦੀ ਹਿਰਾਸਤ 3 ਅਪ੍ਰੈਲ ਤੱਕ ਵਧਾ ਦਿੱਤੀ ਸੀ।